ਅੰਮ੍ਰਿਤਸਰ- ਪੰਜਾਬ ਦੇ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ ਹੈ। ਇਸ ਮਾਮਲੇ 'ਚ ਪੁਲਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਵੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਦੇ ਰਿਕਾਰਡ 'ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫ਼ਿਲਹਾਲ ਪੁਲਸ ਮੁਸਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦੁਬਈ ਤੋਂ ਆਈ ਦੁਖਦ ਖ਼ਬਰ, ਪਠਾਨਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਮਾਰੀ 17 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
NEXT STORY