ਸਮਰਾਲਾ : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇੱਥੇ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਅੱਜ ਆਪਣੇ ਦਿਲ ਦੀ ਗੱਲ ਸਾਂਝੀ ਕਰਨ ਨਿਕਲੇ ਹਨ ਕਿ ਪੰਜਾਬ ਨੂੰ ਬਚਾਉਣ ਦਾ ਕੋਈ ਹੱਲ ਲੱਭੀਏ। ਦਲਜੀਤ ਚੀਮਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ 'ਚੋਂ ਇਕ ਬਣਾ ਦਿੱਤਾ ਸੀ। ਦੂਜੇ ਸੂਬੇ ਦੀਆਂ ਸਰਕਾਰਾਂ ਪੰਜਾਬ ਦਾ ਵਿਕਾਸ ਦੇਖਣ ਲਈ ਆਉਂਦੀਆਂ ਸਨ ਪਰ ਅੱਜ ਪੰਜਾਬ 'ਚ ਲਾਅ ਐਂਡ ਆਰਡਰ ਖ਼ਤਮ ਹੋ ਚੁੱਕਾ ਹੈ। ਜੇਕਰ ਕੋਈ ਲੀਡਰ ਆਵਾਜ਼ ਚੁੱਕੇ ਤਾਂ ਉਸ 'ਤੇ ਕੇਸ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ ਪਲਾਟਾਂ ਦੀ ਕੀਮਤ ਹੋਈ ਦੁੱਗਣੀ, ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ
ਅਕਾਲੀ ਦਲ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਵੱਡੀਆਂ ਸਾਜ਼ਿਸਾਂ ਸਰਕਾਰਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰੈੱਸ ਵਾਲਾ ਸਰਕਾਰ ਦੇ ਖ਼ਿਲਾਫ਼ ਲਿਖੇ ਤਾਂ ਉਨ੍ਹਾਂ 'ਤੇ ਵੀ ਝੂਠੇ ਪਰਚੇ ਦਰਜ ਹੋ ਜਾਂਦੇ ਹਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਦੇਸ਼ ਦੇ ਅੰਨਦਾਤਾ ਕਿਸਾਨਾਂ 'ਤੇ ਵੀ ਅੱਥਰੂ ਗੈਸ ਦੇ ਗੋਲ ਛੱਡੇ ਤਾਂ ਇਸ ਤੋਂ ਵੱਧ ਬੇਰਹਿਮ ਸਰਕਾਰ ਹੋਰ ਕਿਹੜੀ ਹੋ ਸਕਦੀ ਹੈ। ਅਕਾਲੀ ਦਲ ਹਮੇਸ਼ਾ ਅਮਨ-ਸ਼ਾਂਤੀ ਦਾ ਮੁੱਦਈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਤੁਹਾਨੂੰ ਪੰਜਾਬ ਨੂੰ ਗਲਤ ਪਾਸੇ ਕਦੇ ਨਹੀਂ ਧੱਕਣ ਦਿਆਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ...
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਜੁਰਬਾ ਸਾਰੀ ਜ਼ਿੰਦਗੀ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਸਿੱਖਿਆ ਅਤੇ ਫਿਰ ਸਿਆਸਤ 'ਚ ਆਏ ਪਰ ਦੂਜੇ ਪਾਸੇ ਜਿਨ੍ਹਾਂ ਲੋਕਾਂ ਨੂੰ ਇਕ ਦਿਨ ਦਾ ਵੀ ਤਜੁਰਬਾ ਨਹੀਂ ਸੀ, ਉਨ੍ਹਾਂ ਦੇ ਹੱਥ ਪੰਜਾਬ ਫੜ੍ਹਾ ਦਿੱਤਾ, ਅੱਜ ਸਰਕਾਰਾਂ ਦਿੱਲੀ ਤੋਂ ਚੱਲਦੀਆਂ ਹਨ ਪਰ ਸਾਨੂੰ ਪੰਜਾਬ ਤੋਂ ਚੱਲਣ ਵਾਲੀ ਸਰਕਾਰ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਮੁੱਦਿਆਂ ਨੂੰ ਸਮਝਣ ਵਾਲੀ ਸਰਕਾਰ ਚਾਹੀਦੀ ਹੈ ਅਤੇ ਅਕਾਲੀ ਦਲ ਤੋਂ ਬਿਹਤਰ ਕੋਈ ਹੋਰ ਨਹੀਂ ਹੋ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
NEXT STORY