ਜਲੰਧਰ/ਲੁਧਿਆਣਾ — ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਰ ਕੋਈ ਇਸ ਖ਼ੁਸ਼ੀ ਨੂੰ ਵਿਲੱਖਣ ਢੰਗ ਦੇ ਨਾਲ ਪ੍ਰਕਟ ਕਰ ਰਿਹਾ ਹੈ। ਉਥੇ ਹੀ ਸਿਆਸੀ ਆਗੂ ਵੀ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਸਾਨਾਂ ਦੀ ਹੋਈ ਜਿੱਤ ’ਤੇ ਖ਼ੁਸ਼ੀ ਜ਼ਾਹਿਰ ਕਰ ਰਹੇ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਕਿਸਾਨਾਂ ਸਮੇਤ ਸਿੱਖ ਕੌਮ ਦੀ ਵੱਡੀ ਜਿੱਤ ਹੈ।
ਭੂੰਦੜੀ ਵਿਖੇ ਕਿਸਾਨੀ ਕਰਦੇ ਹੋਏ ਦੀਆਂ ਕੁਝ ਤਸਵੀਰਾਂ ਫੇਸਬੁੱਕ ’ਤੇ ਸਾਂਝੀਆਂ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਬਾਬੇ ਨਾਨਕ ਦੀ ਮਿਹਰ ਸਦਕਾ ਹੀ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਦੇ ਰੱਦ ਹੋਣ ਦਾ ਐਲਾਨ ਕਿਸਾਨਾਂ ਅਤੇ ਸਿੱਖ ਕੌਮ ਦੀ ਵੱਡੀ ਜਿੱਤ ਹੈ। ਸ੍ਰੀ ਗੁਰੂ ਨਾਨਕ ਸਾਹਿਬ ਤੋਂ ਵਰੋਸਾਈ ਕਿਸਾਨੀ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਖ਼ੁਸ਼ੀ ਹੀ ਸੰਸਾਰ ’ਚ ਰਸਤਾ ਵਿਖਾ ਸਕਦੀ ਹੈ। ਕਿਸਾਨਾਂ ਦੀ ਵੱਡੀ ਜਿੱਤ ਹੋਣ ’ਤੇ ਉਨ੍ਹਾਂ ਕਿਸਾਨੀ ਦੀ ਬਿਹਰਤੀ ਦੀ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਕੈਸ਼ ਕਰਨ ਲਈ ਕਾਂਗਰਸ ਤੇ ‘ਆਪ’ ’ਚ ਲੱਗੀ ਦੌੜ
ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਯਾਨੀ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’
NEXT STORY