ਬਟਾਲਾ/ਧਿਆਨਪੁਰ (ਬੇਰੀ, ਬਲਵਿੰਦਰ, ਗੁਰਪ੍ਰੀਤ) : ਬਟਾਲਾ ਦੇ ਨਜ਼ਦੀਕੀ ਪਿੰਡ ਢਿੱਲਵਾਂ ਵਿਚ ਕੁਝ ਲੋਕਾਂ ਵਲੋਂ ਰੰਜਿਸ਼ ਦੇ ਚੱਲਦਿਆਂ ਸਾਬਕਾ ਅਕਾਲੀ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਲੀ ਸੂਰਤ ਮੱਲੀ ਦੇ ਐੱਸ.ਐੱਚ.ਓ. ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਪੁੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਦਲਬੀਰ ਸਿੰਘ ਤੇ ਚਾਚਾ ਲਖਵਿੰਦਰ ਸਿੰਘ ਜਦ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਉਹ ਬਾਹਰ ਪੋਲ 'ਤੇ ਲੱਗੇ ਬੱਲਬ ਦੇ ਕੋਲ ਪਹੁੰਚੇ ਜਿਸ 'ਤੇ ਉਸਦੇ ਪਿਤਾ ਫੋਨ 'ਤੇ ਗੱਲ ਕਰਦੇ ਹੋਏ ਥੋੜੀ ਅੱਗੇ ਚੱਲੇ ਗਏ। ਸੰਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਤਿੰਨ ਵਿਅਕਤੀ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ, ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਆਪਣੇ 4-5 ਅਣਪਛਾਤੇ ਸਾਥੀਆਂ ਨਾਲ ਆਏ ਅਤੇ ਉਸਦੇ ਪਿਤਾ ਦਲਬੀਰ ਸਿੰਘ ਨੂੰ ਕੇ ਕਹਿਣ ਲੱਗੇ ਕਿ ਇਸ ਨੂੰ ਸਾਂਝੀ ਜ਼ਮੀਨ ਦੀ ਵੱਟ ਵੱਢਣ ਦਾ ਮਜ਼ਾ ਦਸ ਦਿਓ। ਬੱਸ, ਇਸੇ ਰੰਜਿਸ਼ ਦੇ ਚਲਦਿਆਂ ਉਕਤ ਵਿਅਕਤੀਆਂ ਵਿਚੋਂ ਬਲਵਿੰਦਰ ਸਿੰਘ ਨੇ ਉਸਦੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਦਾਤਰ ਤੇ ਸੂਏ ਨਾਲ ਪਹਿਲਾਂ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਉਪਰੰਤ ਨਾਲ ਹੀ ਮਨਦੀਪ ਸਿੰਘ ਤੇ ਮੇਜਰ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਪਿਤਾ ਦਲਬੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।
ਇਸ ਦੌਰਾਨ ਉੁਨ੍ਹਾਂ ਨੂੰ ਤੁਰੰਤ ਕਾਰਪੋਰੇਟ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਐੱਸ.ਐੱਚ.ਓ. ਨੇ ਅੱਗੇ ਦੱਸਿਆ ਕਿ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀਆਂ ਸਮੇਤ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦਲਬੀਰ ਸਿੰਘ ਢਿੱਲਵਾਂ ਦੀ ਲਾਸ਼ ਕਬਜ਼ੇ ਵਿਚ ਲੈਣ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਭੇਜ ਦਿੱਤੀ ਗਈ ਹੈ।
ਸੁੱਚਾ ਸਿੰਘ ਲੰਗਾਹ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜ਼ਿਲਾ ਪ੍ਰਧਾਨ ਗੁਰਦਾਸਪੁਰ ਸੁੱਚਾ ਸਿੰਘ ਲੰਗਾਹ ਨੇ ਮੌਕੇ 'ਤੇ ਪਹੁੰਚ ਕੇ ਜਿਥੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਹੋਏ ਕਤਲ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਨਾਲ ਹੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਾ ਹੋਣ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਸਨੂੰ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਕੀਤਾ ਕਤਲ ਕਰਾਰ ਦਿੱਤਾ। ਲੰਗਾਹ ਨੇ ਕਿਹਾ ਕਿ ਮ੍ਰਿਤਕ ਦਲਬੀਰ ਸਿੰਘ ਸਾਬਕਾ ਅਕਾਲੀ ਸਰਪੰਚ ਸ਼੍ਰੋਮਣੀ ਅਕਾਲੀ ਦਲ ਵੱਖ-ਵੱਖ ਅਹੁਦਿਆਂ ਤੇ ਤਾਇਨਾਤ ਰਹਿਣ ਦੇ ਨਾਲ-ਨਾਲ ਪਾਰਟੀ ਦਾ ਸਰਗਰਮ ਮੈਂਬਰ ਵੀ ਸੀ।
NRI ਸ਼ਰਾਬੀ ਨੇ ਹੋਟਲ 'ਚ ਕੀਤਾ ਡਾਂਸ, ਹੰਗਾਮਾ ਕਰ ਪੁਲਸ ਨੂੰ ਦਿੱਤੀ ਧਮਕੀ
NEXT STORY