ਅੰਮ੍ਰਿਤਸਰ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤ ਲੈ ਕੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰ.ਐੱਸ.ਐੱਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਮੰਗੇ ਹਨ।
ਇਹ ਵੀ ਪੜ੍ਹੋ- ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ
ਇਸ ਸੰਬੰਧੀ ਜਥੇਦਾਰ ਵੱਲੋਂ ਵਲਟੋਹਾ ਨੂੰ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਜਾਰੀ, 18 ਹੋਰ ਖ਼ਿਲਾਫ਼ ਮਾਮਲਾ ਦਰਜ
NEXT STORY