ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਸਾਬਕਾ ਵਿਧਾਇਕ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਦੀ ਅਗਵਾਈ 'ਚ ਹਲਕਾ ਤਰਨਤਾਰਨ ਅੰਦਰ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਅਕਾਲੀ ਦਲ ਦੇ ਹਰ ਵਰਕਰ ਦੇ ਹੌਸਲੇ ਬੁਲੰਦ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਚੀਮਾ ਨੇ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਚੀਮਾ, ਬਾਬਾ ਦਿਲਬਾਗ ਸਿੰਘ ਚੀਮਾ ਅਤੇ ਸਾਹਿਬ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਬਣਾਏ ਜਾਣ 'ਤੇ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਪਾਰਟੀ ਹਾਈ ਕਮਾਂਡ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਵੀ ਕੀਤਾ। ਬਿੱਲਾ ਚੀਮਾ ਨੇ ਕਿਹਾ ਕਿ ਉਹ ਸੰਧੂ ਨਾਲ ਚਟਾਨ ਵਾਂਗ ਖੜੇ ਹਨ ਅਤੇ ਪਾਰਟੀ 'ਤੇ ਹਰਮੀਤ ਸਿੰਘ ਸੰਧੂ ਵੱਲੋਂ ਦਿੱਤੇ ਗਏ ਹਰ ਹੁਕਮ ਦੇ ਪਾਬੰਦ ਹਨ। ਚੀਮਾ ਨੇ ਅਗਾਮੀ ਪੰਚਾਇਤੀ, ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਅਤੇ ਲੋਕ ਸਭਾ ਚੋਣਾ ਪੂਰੇ ਬਹੁਮਤ ਨਾਲ ਜਿੱਤਣ ਦਾ ਦਾਅਵਾ ਕਰਦਿਆਂ ਕਿਹਾ ਕਿ 8 ਮਹੀਨਿਆਂ 'ਚ ਹੀ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਬਾਬਾ ਦਿਲਬਾਗ ਸਿੰਘ, ਸਾਹਿਬ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਬੀਰ ਪਹਿਲਵਾਨ, ਰਾਮ ਸਿੰਘ ਚੀਮਾ, ਜੋਗਾ ਸਿੰਘ ਚੀਮਾ, ਅੰਗਰੇਜ਼ ਸਿੰਘ ਢੰਡ, ਨਿਸ਼ਾਨ ਸਿੰਘ ਗੰਡੀਵਿੰਡ ਸਾਬਕਾ ਸਰਪੰਚ, ਜਗੀਰ ਸਿੰਘ ਗੰਡੀਵਿੰਡ, ਜਸਬੀਰ ਸਿੰਘ ਚੇਅਰਮੈਨ, ਰਵਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚੀਮਾ, ਅਤਿੰਦਰਪਾਲ ਸਿੰਘ ਚੀਮਾ, ਨਿਰਮਲ ਸਿੰਘ ਚੀਮਾ ਆਦਿ ਹਾਜ਼ਰ ਸਨ।
ਹਰਿਆਣਾ ਨੇ ਦੋ ਸਾਲ 'ਚ ਬਚਾਏ 1700 ਕਰੋੜ ਰੁਪਏ, ਪੰਜਾਬ ਨੇ ਅਜੇ ਕੋਸ਼ਿਸ਼ ਵੀ ਨਹੀਂ ਕੀਤੀ
NEXT STORY