ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੋਹਾਲੀ ਤੋਂ ਅਕਾਲੀ ਦਲ ਵੱਲੋਂ ਕੂਚ ਕੀਤਾ ਗਿਆ। ਇਸ ਦੌਰਾਨ ਮੋਹਾਲੀ ਪੁਲਸ ਨੇ ਅਕਾਲੀਆਂ ਨੂੰ ਰਾਹ 'ਚ ਹੀ ਰੋਕ ਲਿਆ। ਪੁਲਸ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਿਕਰਮ ਮਜੀਠੀਆ, ਦਲਜੀਤ ਚੀਮਾ ਅਤੇ ਹੋਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਤਹਿਤ ਪੰਜਾਬ ਭਰ ਦੀਆਂ ਜ਼ਮੀਨਾਂ ਨੂੰ ਸੜਕਾਂ ਦੇ ਨਿਰਮਾਣ ਲਈ ਐਕਵਾਇਰ ਕਰਨ ਦੇ ਮਾਮਲੇ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਉਪ ਮੁੱਖ ਮੰਤਰੀ OP ਸੋਨੀ ਦੇ ਅਸਤੀਫ਼ਾ ਦੇਣ ਦਾ ਪੜ੍ਹੋ ਕੀ ਹੈ ਪੂਰਾ ਸੱਚ

ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਸ਼ੁਰੂ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਵੱਲੋਂ ਰੋਸ ਵਜੋਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪ੍ਰਧਾਨਗੀ ਦੇ ਅਸਤੀਫ਼ੇ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਸਿਆਸੀ ਕਰੀਅਰ 'ਚ ਦੇ ਚੁੱਕੇ ਨੇ ਕਈ ਵੱਡੇ ਝਟਕੇ
NEXT STORY