ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਮਗਰੋਂ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸ ਦੇ ਮੱਦੇਨਜ਼ਰ ਅਕਾਲੀ ਦਲ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕਰਨ ਪੁੱਜ ਗਿਆ ਹੈ। ਅਕਾਲੀ ਦਲ ਦੇ 11 ਮੈਂਬਰੀ ਵਫ਼ਦ ਵਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਲਈ ਸਜਿਆ ਮੈਦਾਨ, ਹਾਲੇ ਵੀ ਰੁੱਸੇ ਬੈਠੇ ਪ੍ਰਧਾਨ
ਇਸ ਮੁਲਾਕਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ 'ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਦੱਸ ਦੇਈਏ ਕਿ ਗਿਆਨੀ ਰਘਬੀਰ ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ, ਜਾਣੋ ਕਾਰਨ
ਉਨ੍ਹਾਂ ਕਿਹਾ ਹੈ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਅਸੀਂ ਸਾਰੇ ਸਿੰਘ ਸਾਹਿਬਾਨ ਵੀ ਅਸਤੀਫ਼ਾ ਦੇ ਦਿਆਂਗੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਮੇਰੇ ਅਤੇ ਮੇਰੇ ਪਰਿਵਾਰ 'ਤੇ ਵੀ ਸ਼ਬਦੀ ਹਮਲੇ ਕੀਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਤੋਂ ਝਟਕਾ
NEXT STORY