ਚੰਡੀਗੜ੍ਹ (ਸੁਸ਼ੀਲ) : ਪੰਜਾਬ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪੁਲਸ ਜਵਾਨਾਂ ਨਾਲ ਮਾਰਕੁੱਟ ਦੇ ਇੱਕ ਮਾਮਲੇ 'ਚ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ 14 ਅਕਾਲੀ ਨੇਤਾ ਕਈ ਮਹੀਨਿਆਂ ਤੋਂ ਜ਼ਿਲ੍ਹਾ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ। ਚੀਫ਼ ਜਿਊਡੀਸ਼ੀਅਲ ਮੈਜਿਸਟ੍ਰੇਟ ਡਾ. ਅਮਨਇੰਦਰ ਸਿੰਘ ਦੀ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ, ਫਿਰ ਵੀ ਉਹ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : ਗੈਂਗਸਟਰ ਅੰਸਾਰੀ ਦੇ ਮਾਮਲੇ 'ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ, CM ਮਾਨ ਨੇ ਆਖੀ ਵੱਡੀ ਗੱਲ
ਹੁਣ ਚੰਦੂਮਾਜਰਾ ਤੋਂ ਇਲਾਵਾ ਕੁਕਾ ਸਿੰਘ, ਰੋਹਿਤ ਸ਼ਰਮਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੋਵਨ ਸਿੰਘ, ਜੋਵਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਨਵਜੋਤ ਸਿੰਘ, ਮਨਦੀਪ ਸਿੰਘ ਅਤੇ ਸੰਦੀਪ ਸਿੰਘ ਅਦਾਲਤ 'ਚ ਪੇਸ਼ ਨਹੀਂ ਹੁੰਦੇ ਹਨ ਤਾਂ ਭਗੌੜਾ ਕਰਾਰ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉੱਥੇ ਹੀ, ਮਾਮਲੇ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਗਰੇਵਾਲ, ਦਲਜੀਤ ਸਿੰਘ ਚੀਮਾ, ਕੰਵਰਜੀਤ ਸਿੰਘ, ਪਰਮਬੰਸ ਸਿੰਘ ਰੋਮਾਣਾ, ਪਵਨ ਕੁਮਾਰ, ਦਲਜੀਤ ਸਿੰਘ, ਸੁਰਜੀਤ ਸਿੰਘ ਅਤੇ ਐੱਨ. ਕੇ. ਸ਼ਰਮਾ ਵੀ ਮੁਲਜ਼ਮ ਹਨ, ਪਰ ਕਈ ਮੁਲਜ਼ਮਾਂ ਨੇ ਅਦਾਲਤ 'ਚ ਪੇਸ਼ੀ ਤੋਂ ਛੋਟ ਲਈ ਅਰਜ਼ੀ ਦੇ ਦਿੱਤੀ ਸੀ।
ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਦੇ ਬੇਟੇ ਨੇ ਅਦਾਲਤ 'ਚ ਹੀ ਜਾਂਚ ਅਧਿਕਾਰੀ ਨੂੰ ਦੇ ਦਿੱਤੀ ਧਮਕੀ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ
ਜਾਣੋ ਕੀ ਹੈ ਪੂਰਾ ਮਾਮਲਾ
ਦਰਜ ਮਾਮਲਾ ਸਾਲ 2021 ਦਾ ਹੈ। ਅਕਾਲੀ ਦਲ ਦੇ ਕਈ ਨੇਤਾ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਹ ਨੇਤਾ ਪੰਜਾਬ 'ਚ ਕਿਸਾਨਾਂ ਦੀਆਂ ਮੰਗਾਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਤੱਕ ਪਹੁੰਚਣ ਦੀ ਕੋਸ਼ਿਸ਼ ਵਿਚ ਸਨ। ਪੁਲਸ ਨੇ ਰਾਹ 'ਚ ਹੀ ਰੋਕ ਲਿਆ, ਪਰ ਆਗੂਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੱਥੋਪਾਈ ਵੀ ਕੀਤੀ, ਜਿਸ 'ਚ ਕੁੱਝ ਪੁਲਸ ਮੁਲਾਜ਼ਮਾਂ ਨੂੰ ਸੱਟਾਂ ਵੀ ਲੱਗੀਆਂ। ਸੈਕਟਰ-3 ਪੁਲਸ ਨੇ ਇੰਸਪੈਕਟਰ ਬਲਰਾਮ ਰਾਣਾ ਦੀ ਸ਼ਿਕਾਇਤ ’ਤੇ ਉਕਤ ਆਗੂਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿਮਰਜੀਤ ਬੈਂਸ ਦੇ ਬੇਟੇ ਨੇ ਅਦਾਲਤ 'ਚ ਹੀ ਜਾਂਚ ਅਧਿਕਾਰੀ ਨੂੰ ਦੇ ਦਿੱਤੀ ਧਮਕੀ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ
NEXT STORY