ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਸਰਕਾਰ ਦਾ ਵਿਰੋਧ ਕਰਨ ਲਈ ਬਰਨਾਲਾ ਤੋਂ ਜਾ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅੱਜ ਪੁਲਸ ਨੇ ਬਡਬਰ ਟੋਲ ਪਲਾਜ਼ਾ ਵਿਖੇ ਹੀ ਰੋਕ ਲਿਆ। ਇਹ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦਿਵਾਨਾ ਦੀ ਅਗਵਾਈ ਹੇਠ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ
ਰੋਕੇ ਗਏ ਅਕਾਲੀ ਆਗੂਆਂ ਵਿਚ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਸੋਨੀ ਜਾਗਲ, ਸੁਖਪਾਲ ਸਿੰਘ ਰੁਪਾਣਾ, ਜੱਸਾ ਸਿੱਧੂ, ਵਰਿੰਦਰ ਪਾਲ ਸਿੰਘ, ਰਣਦੀਪ ਸਿੰਘ, ਕਰਮਜੀਤ ਸਿੰਘ, ਜਗਰਾਜ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਸਿੰਘ, ਗੁਰਪਿਆਰ ਸਿੰਘ, ਕਰਮਜੀਤ ਸਿੰਘ, ਭੋਲਾ ਸਿੰਘ, ਸੁਖਪ੍ਰੀਤ ਸਿੰਘ, ਸਤਿਗੁਰੂ ਸਿੰਘ, ਅਮਰਿੰਦਰ ਸਿੰਘ ਗੋਲਡੀ, ਅਵਤਾਰ ਸਿੰਘ ਜਾਗਲ ਅਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਸਨ। ਪੁਲਸ ਨੇ ਟੋਲ ਪਲਾਜ਼ਾ 'ਤੇ ਸਖ਼ਤ ਨਾਕਾਬੰਦੀ ਕਰਕੇ ਕਿਸੇ ਨੂੰ ਵੀ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਦੌਰਾਨ ਅਕਾਲੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
NEXT STORY