ਅੰਮ੍ਰਿਤਸਰ/ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸੱਤਾ ਦੇ ਦੁਰੁਪਯੋਗ ਦੇ ਗੰਭੀਰ ਦੋਸ਼ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਵਰਤੇ ਗਏ ਅਪਮਾਨਜਨਕ ਸ਼ਬਦਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਵਾਉਣ ਅਤੇ ਉਸ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿਉਂਕਿ ਅਸੀਂ ਸਮਝਦੇ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੁਰੂ ਸਾਹਿਬਾਨ ਪ੍ਰਤੀ ਡੂੰਘੀ ਸ਼ਰਧਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟ ਮੰਗ ਕਰਦੇ ਹਾਂ ਕਿ ਆਤਿਸ਼ੀ ਨੂੰ ਤੁਰੰਤ ਪਾਰਟੀ ਦੀ ਮੈਂਬਰਸ਼ਿਪ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੀ ਵੀਡੀਓ ਵਾਇਰਲ ਹੋ ਰਹੀ ਹੈ, ਉਸ ਨੂੰ ਏ.ਆਈ. ਦੱਸ ਕੇ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਹ ਵੀਡੀਓ ਸਾਂਝੀ ਕਰ ਰਿਹਾ ਹੈ, ਉਸ ’ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਬੀਬੀ ਲਈ ਢਾਲ ਬਣ ਕੇ ਖੜੀ ਹੈ, ਜਿਸ ਨੇ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦ ਵਰਤੇ ਹਨ, ਜੋ ਕਿ ਬੋਲੇ ਵੀ ਨਹੀਂ ਜਾ ਸਕਦੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪਾਰਟੀਬਾਜ਼ੀ ਹਮੇਸ਼ਾ ਨਹੀਂ ਚੱਲਦੀ। ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ, ਪਰ ਹੁਣ ਪੰਜਾਬ ਦੇ ਲੋਕਾਂ ਨੂੰ ਪੂਰੀ ਸਮਝ ਆ ਚੁੱਕੀ ਹੈ ਕਿ ਬੇਅਦਬੀਆਂ ਦਾ ਦੌਰ ਉਸ ਸਮੇਂ ਸ਼ੁਰੂ ਹੋਇਆ ਜਦੋਂ ਤੁਹਾਡੀ ਪਾਰਟੀ ਸੱਤਾ ਵਿੱਚ ਆਈ ਸੀ ਅਤੇ ਜਿਹੜਾ ਵਿਅਕਤੀ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ, ਉਹ ਤੁਹਾਡੀ ਹੀ ਪਾਰਟੀ ਦਾ ਵਿਧਾਇਕ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਉਨ੍ਹਾਂ ਅੱਗੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ, ਜੋ ਖਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਦੇਖਣਾ ਚਾਹੁੰਦੇ ਹਨ ਕਿ ਜਿਨ੍ਹਾਂ ਨੂੰ ਅਸੀਂ ਜਿਤਾਇਆ ਸੀ, ਕੀ ਉਹ ਸਾਡੇ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ ਜਾਂ ਨਹੀਂ, ਪਰ ਸਰਕਾਰ ਸਾਰੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
CM ਮਾਨ ਤੇ ਕੇਜਰੀਵਾਲ ਦਾ ਜਲੰਧਰ ਦਾ ਦੌਰਾ ਰੱਦ
NEXT STORY