ਰੂਪਨਗਰ (ਵਿਜੇ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਇਸ ਨੂੰ ਜੀ. ਐੱਸ. ਟੀ. ਦੇ ਘੇਰੇ 'ਚ ਲਿਆਏ ਜਾਣ ਦੀ ਮੰਗ ਕੀਤੀ ਹੈ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ। ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ। ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਸੀਨੀਅਰ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਡਾ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਜੀ. ਐੱਸ. ਟੀ. ਦੇ ਘੇਰੇ 'ਚ ਲਿਆਉਣ ਲਈ ਪੰਜਾਬ ਕੈਬਨਿਟ 'ਚ ਮਤਾ ਪਾਸ ਕਰ ਕੇ ਉਸ ਨੂੰ ਪੰਜਾਬ ਵਿਧਾਨ ਸਭਾ 'ਚ ਪੇਸ਼ ਕਰੇ ਜਿਸ ਦਾ ਅਕਾਲੀ ਦਲ ਸਮਰਥਨ ਕਰੇਗਾ ਤੇ ਇਹ ਮਤਾ ਜੀ. ਐੱਸ. ਟੀ. ਕੌਂਸਲ ਨੂੰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪੈਟਰੋਲ ਦੀਆਂ ਵਧੀਆਂ ਕੀਮਤਾਂ ਕਾਰਨ ਹਰ ਆਦਮੀ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਗੁਆਂਢੀ ਰਾਜਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪੰਜਾਬ ਦੇ ਮੁਕਾਬਲੇ ਕਾਫੀ ਘੱਟ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਚੀਮਾ ਨੇ ਕਿਹਾ ਕਿ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਨ੍ਹਾਂ ਵਿਰੁੱਧ ਗਲਤ ਭਾਸ਼ਾ ਦਾ ਪ੍ਰਯੋਗ ਕਰ ਰਹੇ ਹਨ। ਇਸ ਸਬੰਧੀ ਉਹ ਜਲਦੀ ਹੀ ਅਦਾਲਤ 'ਚ ਵਿਧਾਇਕ ਦੇ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕਰਨ ਜਾ ਰਹੇ ਹਨ ਜਿਸ ਦੀ ਸਾਰੀ ਜ਼ਿੰਮੇਵਾਰੀ 'ਆਪ' ਵਿਧਾਇਕ ਦੀ ਹੋਵੇਗੀ। ਧਰਨੇ ਉਪਰੰਤ ਸਾਰੇ ਵਰਕਰ ਤੇ ਨੇਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਮਿੰਨੀ ਸਕੱਤਰੇਤ ਪਹੁੰਚੇ।
22 ਸਾਲ ਬਾਅਦ ਲਾਇਬ੍ਰੇਰੀ ’ਚੋਂ ਧਾਰਮਕ ਪੋਥੀਆਂ ਨੂੰ ਆਜ਼ਾਦ ਕਰਵਾਈਅਾਂ
NEXT STORY