ਲੌਂਗੋਵਾਲ (ਵਸ਼ਿਸਟ,ਵਿਜੇ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਦੀ ਭਰਤੀ ਲਈ ਥਾਪੀ ਪੰਜ ਮੈਂਬਰੀ ਕਮੇਟੀ ਦਾ ਖੁੱਲ੍ਹਾ ਸਮਰਥਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਭਾਈ ਲੌਂਗੋਵਾਲ ਵੱਲੋਂ ਲਏ ਗਏ ਇਸ ਫੈਸਲੇ ਨੇ ਜ਼ਿਲ੍ਹਾ ਸੰਗਰੂਰ ਵਿਚ ਅਕਾਲੀ ਰਾਜਨੀਤੀ ਦੇ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ। ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਦੌਰਾਨ ਪਹੁੰਚੇ ਚਾਰ ਕਮੇਟੀ ਮੈਂਬਰਾਂ ਦਾ ਭਾਈ ਲੌਂਗੋਵਾਲ ਨੇ ਭਰਵਾਂ ਸਵਾਗਤ ਕਰਦਿਆ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਦਾ ਸਤਿਕਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਹਿੱਸਾ ਬਣਨ।
ਇਹ ਵੀ ਪੜ੍ਹੋ : ਐੱਕਸਪ੍ਰੈੱਸਵੇਅ ਲਈ ਪੰਜਾਬ 'ਚ ਐਕੁਆਇਰ ਹੋਣ ਲੱਗੀਆਂ ਜ਼ਮੀਨਾਂ, ਇਨ੍ਹਾਂ ਪਿੰਡਾਂ 'ਚ ਕੰਮ ਹੋਇਆ ਸ਼ੁਰੂ
ਇਸ ਮੌਕੇ ਪਹੁੰਚੇ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਨੇ ਸਮਰਥਨ ਦੇਣ ਲਈ ਭਾਈ ਲੌਂਗੋਵਾਲ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪੰਜਾਬ ਵਿਚ ਨਵੀਂਆਂ ਬਿਜਲੀ ਦਰਾਂ ਦੇ ਐਲਾਨ ਤੋਂ ਬਾਅਦ ਬਿਜਲੀ ਮੰਤਰੀ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
NEXT STORY