ਫ਼ਿਰੋਜ਼ਪੁਰ (ਮਲਹੋਤਰਾ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸੀਆਂ 'ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦੇ ਹੋਏ ਪੁਲਸ ਪ੍ਰਸ਼ਾਸਨ ਖਿਲਾਫ ਜੋ ਧਰਨਾ ਲਾਇਆ ਗਿਆ ਹੈ, ਉਹ ਬਿਲਕੁਲ ਆਧਾਰਹੀਣ ਹੈ ਤੇ ਕਾਂਗਰਸੀ ਆਗੂਆਂ ਨੇ ਕਿਸੇ ਨਾਲ ਧੱਕੇਸ਼ਾਹੀ ਨਹੀਂ ਕੀਤੀ। ਇਹ ਗੱਲ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਨੇ ਵੀਰਵਾਰ ਸ਼ਾਮ ਫਿਰੋਜ਼ਪੁਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ 'ਤੇ ਵੀ ਅਕਾਲੀ ਦਲ ਦੇ ਆਗੂਆਂ ਨੇ ਕੁੱਟਮਾਰ ਕਰਨ 'ਤੇ ਹਵਾਈ ਫਾਇਰਿੰਗ ਦੇ ਦੋਸ਼ ਲਾਏ ਹਨ ਪਰ ਉਹ ਇਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਜਿਸ ਸਮੇਂ ਇਹ ਘਟਨਾ ਹੋਈ, ਉਹ ਮੱਲਾਂਵਾਲਾ 'ਚ ਨਹੀਂ ਸਗੋਂ ਜ਼ੀਰਾ ਸਥਿਤ ਆਪਣੇ ਦਫਤਰ 'ਚ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲੇ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਘਬਰਾਹਟ ਵਿਚ ਹਨ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਵੀ ਉਨ੍ਹਾਂ ਨੂੰ ਆਪਣੀ ਹਾਰ ਨਜ਼ਰ ਆ ਰਹੀ ਹੈ, ਇਸ ਕਰ ਕੇ ਉਹ ਰੋਜ਼ ਨਵੀਆਂ ਸਾਜ਼ਿਸ਼ਾਂ ਘੜ ਰਹੇ ਹਨ। ਇਹ ਸਭ ਕੁਝ ਅਕਾਲੀ ਦਲ ਦਾ ਕੀਤਾ-ਕਰਾਇਆ ਹੈ ਤੇ ਕਾਂਗਰਸ ਪਾਰਟੀ ਦੇ ਅਕਸ ਨੂੰ ਖਰਾਬ ਕਰਨ ਲਈ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ
NEXT STORY