ਬੁਢਲਾਡਾ (ਮਨਜੀਤ) : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ ਜਦੋਂ ਹਲਕੇ ਵਿਚ ਪੈਂਦੇ ਖੀਵਾ ਮੀਹਾਂ ਸਿੰਘ ਵਾਲਾ ਦੀ ਸਰਪੰਚ ਜਗਮੇਲ ਕੌਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਸਰਪੰਚ ਜਗਮੇਲ ਕੌਰ ਸਮੇਤ ਅਕਾਲੀ ਆਗੂਆਂ ਦਾ ਪਾਰਟੀ 'ਚ ਆਉਣ 'ਤੇ ਸਰੋਪਾ ਪਾ ਕੇ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਆਗੂ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਦਾ ਬਣਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਬੀਬੀ ਭੱਟੀ ਨੇ ਕਿਹਾ ਕਿ ਪਿੰਡ ਦੇ ਸਰਬ ਪੱਖੀ ਵਿਕਾਸ ਲਈ ਗ੍ਰਾਂਟਾ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਜਗਮੇਲ ਕੌਰ ਅਤੇ ਉਸ ਦੇ ਪਤੀ ਜਰਨੈਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਿਚ ਅੱਜ ਵਰਕਰਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਅਸੀਂ ਇਹ ਕਦਮ ਚੁੱਕਿਆ ਹੈ। ਇਸ ਮੌਕੇ ਸਿਆਸੀ ਸਲਾਹਕਾਰ ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ, ਸਰਪੰਚ ਮਹਿੰਦਰ ਸਿੰਘ ਗੁੜੱਦੀ, ਬਲਾਕ ਸੰਮਤੀ ਮੈਂਬਰ ਜਸਵੀਰ ਸਿੰਘ ਭਾਦੜਾ, ਗੁਰਦੀਪ ਸਿੰਘ ਭਾਦੜਾ ਤੋਂ ਇਲਾਵਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਕਈ ਪਰਿਵਾਰ ਮੋਜੂਦ ਸਨ।
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਸੜਕਾਂ 'ਤੇ ਉਤਰੇ ਕਿਸਾਨ
NEXT STORY