ਅੰਮ੍ਰਿਤਸਰ (ਜਸ਼ਨ)- ਸੂਬੇ ਭਰ ਵਿਚ ਤਿੱਖੀ ਚਰਚਾ ਦਾ ਵਿਸ਼ਾ ਬਣੀ ਹਾਟ ਸੀਟ ਅੰਮ੍ਰਿਤਸਰ ਹਲਕਾ ਪੂਰਬੀ ਤੋਂ ਦੋ ਦਿੱਗਜ਼ ਕਹਾਉਣ ਵਾਲੇ ਆਗੂਆਂ ਵਿਚਕਾਰ ਜਿਹੜੀ ਲੜਾਈ ਚੱਲ ਰਹੀ ਹੈ, ਉਸ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਕਾਫ਼ੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ। ਦੱਸਣਸੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹਲਕਾ ਪੂਰਬੀ ਦੇ ਕਈ ਬੂਥਾਂ ਨੂੰ ਸੰਵੇਦਨੀਸ਼ੀਲ ਐਲਾਨਿਆ ਹੈ। ਇਸ ਹਾਟ-ਸੀਟ ’ਤੇ ਕਾਂਗਰਸ ਤੋਂ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ ਆਹਮੋ-ਸਾਹਮਣੇ ਹਨ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ
ਉਕਤ ਦੋਵੇਂ ਪੁਰਾਣੀਆਂ ਪਾਰਟੀਆਂ ਦੇ ਸਮੱਰਥਕਾਂ ਵਿਚਕਾਰ ਚੱਲ ਰਹੀ ਗਰਮਾ-ਗਰਮੀ ਸ਼ਨੀਵਾਰ ਦੇਰ ਰਾਤ ਉਸ ਸਮੇਂ ਵਿਸਫੋਟਕ ਰੂਪ ਧਾਰਨ ਕਰ ਗਈ, ਜਦੋਂ ਵੇਰਕਾ ਇਲਾਕੇ ਵਿਚ ਠੇਕੇ ਵਾਲੀ ਗਲੀ ’ਤੇ ਦੋਵਾਂ ਧਿਰਾਂ ਦੇ ਸਮਰਥਕਾਂ ਵਿਚਾਲੇ ਖੂਨੀ ਝੜਪ ਹੋ ਗਈ ਅਤੇ ਗੋਲੀਆਂ ਵੀ ਚੱਲੀਆਂ। ਉਧਰ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਗੰਭੀਰਤਾ ਦਿਖਾਈ ਅਤੇ ਕੁਝ ਸਮੇਂ ਬਾਅਦ ਮਾਮਲੇ ਨੂੰ ਲੈ ਕੇ ਅਕਾਲੀ ਦਲ ਨਾਲ ਸਬੰਧਤ 4 ਵਰਕਰਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਥਾਣਾ ਵੇਰਕਾ ਦੇ ਇੰਚਾਰਜ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਪੂਰੇ ਘਟਨਾਕ੍ਰਮ ਦੇ ਸਬੰਧ ਵਿਚ ਅਕਾਲੀ ਆਗੂ ਉਪਕਾਰ ਸਿੰਘ ਸੰਧੂ, ਲਖਬੀਰ ਸਿੰਘ ਮੋਨੀ, ਮਨਦੀਪ ਸਿੰਘ ਮੰਨਾ ਅਤੇ ਬਿਕਰਮ ਸਿੰਘ ਹੁੰਦਲ ਖ਼ਿਲਾਫ਼ ਕੇਸ ਦਰਜ ਕਰ ਲਿਆ। ਜ਼ਿਕਰਯੋਗ ਹੈ ਕਿ ਉਪਕਾਰ ਸਿੰਘ ਸੰਧੂ ਹਾਲ ਹੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਪਾਰਟੀ ਛੱਡ ਗਏ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਿੰਡ ਵਣੀਏਕੇ ਵਿਖੇ ਕਾਂਗਰਸੀ ਅਤੇ ਅਕਾਲੀਆਂ ’ਚ ਹੋਈ ਝੜਪ, ਲੱਥੀਆਂ ਪੱਗਾਂ
ਕੀ ਸੀ ਮਾਮਲਾ :
ਦਰਅਸਲ ਇਹ ਸਾਰਾ ਮਾਮਲਾ ਵੇਰਕਾ ਵਿਚ ਸ਼ਨੀਵਾਰ ਰਾਤ ਭਾਵ ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ। ਇਸ ਸਾਰੇ ਮਾਮਲੇ ਸਬੰਧੀ ਦੋਸ਼ ਇਹ ਹੈ ਕਿ ਸ਼ਨੀਵਾਰ ਦੇਰ ਰਾਤ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਅਤੇ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਸੂਟ ਆਦਿ ਵੰਡ ਰਹੇ ਸਨ। ਇਸ ਦੌਰਾਨ ਜਦੋਂ ਇਹ ਸੂਟ ਵੰਡੇ ਜਾਣ ਦੀ ਸੂਚਨਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਿੱਧੂ ਦੇ ਖਾਸਮਖਾਸ ਦੇ ਨਾਮ ਨਾਲ ਜਾਣੇ ਜਾਂਦੇ ਵੇਰਕਾ ਦੇ ਵਸਨੀਕ ਹਰਪਾਲ ਸਿੰਘ ਵੇਰਕਾ ਨੂੰ ਮਿਲੀ ਤਾਂ ਉਹ ਤੁਰੰਤ ਵੇਰਕਾ ਦੀ ਠੇਕੇ ਵਾਲੀ ਗਲੀ ਵਿਚ ਪਹੁੰਚ ਗਏ। ਇਸ ਦੌਰਾਨ ਸੂਟ ਵੰਡਣ ਅਤੇ ਵੋਟਰਾਂ ਨੂੰ ਲੁਭਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਸਮੱਰਥਕ ਆਪਸ ਵਿਚ ਉਲਝੇ ਅਤੇ ਹੱਥੋਪਾਈ ਹੋ ਗਏ। ਇਸ ਪੂਰੀ ਘਟਨਾ ’ਚ ਦੋਵੇਂ ਧਿਰਾਂ ਦੇ 2-2 ਲੋਕ ਜ਼ਖਮੀ ਹੋ ਗਏ ਹਨ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਵਰਕਰਾਂ ’ਤੇ ਲੋਕਾਂ ਨੂੰ ਸ਼ਰਾਬ ਵੰਡਣ ਦੇ ਦੋਸ਼ ਲੱਗੇ ਹਨ। ਫਿਲਹਾਲ ਪੁਲਸ ਨੇ ਚਾਰ ਅਕਾਲੀ ਸਮਰਥਕਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਸਮਰਾਲਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਸ ਵੱਲੋਂ ਮਾਮਲੇ ਦੀ ਛਾਣਬੀਣ ਜਾਰੀ
NEXT STORY