ਹੁਸ਼ਿਆਰਪੁਰ, (ਘੁੰਮਣ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਦੇ ਮੱਲਾਂਵਾਲਾ ਕਾਂਡ ਦੇ ਵਿਰੋਧ 'ਚ ਕਾਂਗਰਸ ਸਰਕਾਰ ਖਿਲਾਫ਼ ਸ਼ੁਰੂ ਕੀਤੇ ਗਏ ਧਰਨਿਆਂ ਦੀ ਲੜੀ ਤਹਿਤ ਅੱਜ ਹੁਸ਼ਿਆਰਪੁਰ ਵਿਖੇ ਵੀ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਧੱਕੇ ਨਾਲ ਚੋਣਾਂ ਜਿੱਤਣੀਆਂ ਚਾਹੁੰਦੀ ਹੈ। ਜੇਕਰ ਨਾਮਜ਼ਦਗੀਆਂ ਹੀ ਦਾਖ਼ਲ ਨਹੀਂ ਕਰਨ ਦੇਣੀਆਂ ਤਾਂ ਫਿਰ ਚੋਣਾਂ ਕਰਵਾਉਣ ਦੀ ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਕਾਂਗਰਸ ਸਰਕਾਰ ਹਰ ਥਾਂ 'ਤੇ ਧੱਕੇ ਨਾਲ ਕੰਮ ਕਰਵਾਉਣਾ ਚਾਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਧੱਕੇਸ਼ਾਹੀਆਂ ਦਾ ਡਟ ਕੇ ਜਵਾਬ ਦੇਵੇਗਾ।
ਆਗੂਆਂ ਨੇ ਕਿਹਾ ਕਿ ਅੱਜ ਆਟਾ-ਦਾਲ ਸਕੀਮ, ਬੁਢਾਪਾ ਪੈਨਸ਼ਨਾਂ ਆਦਿ ਸਾਰੀਆਂ ਸਹੂਲਤਾਂ ਬੰਦ ਪਈਆਂ ਹਨ ਅਤੇ ਕਿਰਸਾਨੀ ਰੁਲ ਰਹੀ ਹੈ। ਕੈਪ. ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦੇ ਝੂਠੇ ਵਾਅਦੇ ਕੀਤੇ ਗਏ ਪਰ ਹੁਣ ਉਨ੍ਹਾਂ ਤੋਂ ਮੁੱਖ ਮੋੜ ਰਹੇ ਹਨ। ਅੱਜ ਪੰਜਾਬ ਅੰਦਰ ਕਾਂਗਰਸ ਦੇ ਰਾਜ 'ਚ ਕਿਸਾਨਾਂ ਸਭ ਤੋਂ ਵੱਧ ਖੁਦਕੁਸ਼ੀਆਂ ਕਰ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਅਕਾਲੀ ਆਗੂਆਂ ਖਿਲਾਫ਼ ਦਰਜ ਕੀਤੇ ਝੂਠੇ ਪਰਚੇ ਰੱਦ ਨਹੀਂ ਕਰਦੀ, ਉਦੋਂ ਤੱਕ ਅਕਾਲੀ ਦਲ ਸੰਘਰਸ਼ ਜਾਰੀ ਰੱਖੇਗਾ।
ਇਸ ਮੌਕੇ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਚੇਅਰਮੈਨ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਹੋਰ ਆਗੂ ਅਤੇ ਵਰਕਰ ਮੌਜੂਦ ਸਨ।
ਟਾਂਡਾ ਉੜਮੁੜ, (ਮੋਮੀ, ਗੁਪਤਾ, ਪੰਡਿਤ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੱਲਾਂਵਾਲਾ ਕਾਂਡ ਸਬੰਧੀ ਕਾਂਗਰਸ ਸਰਕਾਰ ਖਿਲਾਫ਼ ਸ਼ੁਰੂ ਕੀਤੇ ਗਏ ਸੰਘਰਸ਼ ਦੀ ਲੜੀ ਤਹਿਤ ਸੀਨੀਅਰ ਲੀਡਰਸ਼ਿਪ ਦੇ ਨਿਰਦੇਸ਼ਾਂ 'ਤੇ ਹਲਕਾ ਉੜਮੁੜ ਟਾਂਡਾ ਦੇ ਅਕਾਲੀ ਵਰਕਰਾਂ ਵੱਲੋਂ ਸ੍ਰੀ ਹਰਗੋਬਿੰਦਪੁਰ ਸੜਕ 'ਤੇ ਬਿਆਸ ਦਰਿਆ ਪੁਲ 'ਤੇ ਰੋਸ ਧਰਨਾ ਦਿੱਤਾ ਗਿਆ।
ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਦਿੱਤੇ ਗਏ ਰੋਸ ਧਰਨੇ 'ਚ ਅਕਾਲੀ ਆਗੂਆਂ ਨੇ ਕਾਂਗਰਸ ਸਰਕਾਰ ਦੀ ਕਥਿਤ ਧੱਕੇਸ਼ਾਹੀ ਦੀ ਪੋਲ ਖੋਲ੍ਹੀ। ਸ. ਰਸੂਲਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਧੱਕੇਸ਼ਾਹੀ 'ਤੇ ਉਤਰ ਆਈ ਹੈ। ਇਸ ਮੌਕੇ ਮਨਜੀਤ ਸਿੰਘ ਦਸੂਹਾ, ਜਥੇ. ਤਾਰਾ ਸਿੰਘ ਸੱਲ੍ਹਾਂ, ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਜਸਵੰਤ ਸਿੰਘ, ਬਿੱਟੂ ਜਲਾਲਪੁਰ ਆਦਿ ਸਮੇਤ ਅਕਾਲੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਮੱਖੂ ਨਗਰ ਪੰਚਾਇਤ ਚੋਣਾਂ ਦੌਰਾਨ ਵਿਰੋਧੀਆਂ ਦੇ ਕਾਗਜ਼ ਦਾਖਲ ਨਾ ਹੋਣ ਕਾਰਨ ਕਾਂਗਰਸ ਦੇ ਉਮੀਦਵਾਰ ਨਿਰ-ਵਿਰੋਧ ਜੇਤੂ
NEXT STORY