ਚੰਡੀਗੜ੍ਹ : ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਦੋ ਸਾਲ ਲਈ ਪਾਰਟੀ ’ਚੋਂ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੇ ਜਾਣ ਤੋਂ ਬਾਅਦ ਸੁਨੀਲ ਜਾਖੜ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਾਖੜ ਨੇ ਕਾਂਗਰਸ ਨੂੰ ਗੁੱਡ ਲੱਕ ਆਖਿਆ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕਿਸੇ ਖ਼ਿਲਾਫ਼ ਕੋਈ ਟਿੱਪਣੀ ਤਾਂ ਨਹੀਂ ਕੀਤੀ ਹੈ ਪਰ ਉਨ੍ਹਾਂ ਨੇ ਕਾਂਗਰਸ ਨੂੰ ਗੁੱਡ ਲੱਕ ਜ਼ਰੂਰ ਆਖ ਦਿੱਤਾ ਹੈ। ਹਾਲਾਂਕਿ ਸੁਨੀਲ ਜਾਖੜ ਨੂੰ ਅਜੇ ਕਾਂਗਰਸ ਨੇ ਮੁਅੱਤਲ ਤਾਂ ਨਹੀਂ ਅਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ ’ਤੇ ਆਖਰੀ ਫ਼ੈਸਲਾ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਹੀ ਲੈਣਾ ਹੈ ਪਰ ਇਸ ਤੋਂ ਪਹਿਲਾਂ ਹੀ ਜਾਖੜ ਨੇ ਕਾਂਗਰਸ ਨੂੰ ਇਕ ਤਰ੍ਹਾਂ ਨਾਲ ਅਲਵਿਦਾ ਆਖ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਜਾਖੜ ਨੇ ਟਵੀਟ ਕਰਦੇ ਹੋਏ ਆਖ ਦਿੱਤਾ ਸੀ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।
ਇਹ ਵੀ ਪੜ੍ਹੋ : ਸੁਨੀਲ ਜਾਖੜ ’ਤੇ ਵੱਡੀ ਕਾਰਵਾਈ, ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕਰਨ ਦੀ ਸਿਫਾਰਿਸ਼
ਅਨੁਸ਼ਾਸਨੀ ਕਮੇਟੀ ਨੇ ਕੀਤੀ ਸੀ ਸਿਫਾਰਿਸ਼
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਵਿਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ। ਹਾਲਾਂਕਿ ਜਾਖੜ ’ਤੇ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਲੈਣਾ ਹੈ ਪਰ ਅਨੁਸ਼ਾਸਨੀ ਕਮੇਟੀ ਨੇ ਹਾਈਕਮਾਨ ਨੂੰ ਸਿਫਾਰਿਸ਼ ਕੀਤੀ ਹੈ ਕਿ ਜਿਸ ਤਰ੍ਹਾਂ ਜਾਖੜ ਨੇ ਪਾਰਟੀ ਦੇ ਖ਼ਿਲਾਫ਼ ਜਾ ਕੇ ਨਾ ਸਿਰਫ ਬਿਆਨਬਾਜ਼ੀ ਕੀਤੀ ਸਗੋਂ ਅਨੁਸ਼ਾਸਨ ਨੂੰ ਵੀ ਭੰਗ ਕੀਤਾ ਹੈ, ਲਿਹਾਜ਼ਾ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਹੀ ਇਹ ਅਨੁਸ਼ਾਸਨੀ ਕਮੇਟੀ ਬਣਾਈ ਗਈ ਸੀ, ਜਿਸ ਤੋਂ ਬਾਅਦ ਕਮੇਟੀ ਵਲੋਂ ਜਾਖੜ ਤੋਂ ਜਵਾਬ ਮੰਗਿਆ ਗਿਆ ਸੀ ਪਰ ਜਾਖੜ ਨੇ ਇਸ ’ਤੇ ਕੋਈ ਜਵਾਬ ਨਹੀਂ ਦਿੱਤੀ ਸੀ। ਹੁਣ ਜਦੋਂ ਕਮੇਟੀ ਨੇ ਪਾਰਟੀ ਹਾਈਕਮਾਨ ਨੂੰ ਜਾਖੜ ’ਤੇ ਕਾਰਵਾਈ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ ਤਾਂ ਇਸ ’ਤੇ ਆਖਰੀ ਫ਼ੈਸਲਾ ਸੋਨੀਆ ਗਾਂਧੀ ਵਲੋਂ ਹੀ ਲਿਆ ਜਾਣਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ 'ਤੇ ਪ੍ਰਤਾਪ ਬਾਜਵਾ ਨੇ ਵਿੰਨ੍ਹਿਆ ਨਿਸ਼ਾਨਾ, ਖੜ੍ਹੇ ਕੀਤੇ ਕਈ ਸਵਾਲ
NEXT STORY