ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੇ ਨਿਰਦੇਸ਼ਾਂ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਮੁੱਚੀ ਟੀਮ ਵੱਲੋਂ ਬਿਜਲੀ ਵਿਭਾਗ ਦੇ ਡਿਫ਼ਾਲਟਰ ਖ਼ਪਤਕਾਰਾਂ ਤੋਂ ਸਿਰਫ਼ 29 ਦਿਨਾਂ ’ਚ ਹੀ 103.29 ਕਰੋੜ ਰੁਪਏ ਤੋਂ ਜ਼ਿਆਦਾ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਿਕਵਰੀ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜੋ ਕਿ ਆਪਣੇ ਆਪ ’ਚ ਇਤਿਹਾਸ ਮੰਨਿਆ ਜਾ ਰਿਹਾ ਹੈ। ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਬਿਜਲੀ ਦੇ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਡਿਫ਼ਾਲਟਰ ਖ਼ਪਤਕਾਰਾਂ ਨੂੰ ਸਮੇਂ-ਸਮੇਂ ’ਤੇ ਬਿੱਲ ਜਮ੍ਹਾਂ ਕਰਵਾਉਣ ਲਈ ਅਪੀਲ ਕੀਤੀ ਜਾਂਦੀ ਰਹੀ ਹੈ ਤਾਂ ਜੋ ਸਬੰਧਿਤ ਖ਼ਪਤਕਾਰ ਬਾਅਦ ’ਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚ ਸਕਣ ਪਰ ਬਾਵਜੂਦ ਇਸ ਦੇ ਜ਼ਿਆਦਾਤਰ ਖ਼ਪਤਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਵਿਭਾਗੀ ਅਧਿਕਾਰੀਆਂ ਐੱਸ. ਈ. ਈਸਟ ਸਰਕਲ ਸੁਰਜੀਤ ਸਿੰਘ, ਐੱਸ. ਈ. ਵੈਸਟ ਕੁਲਵਿੰਦਰ ਸਮੇਤ ਪਾਵਰਕਾਮ ਦੇ ਖੰਨਾ ਸਟੇਸ਼ਨ ਅਤੇ ਸਬ-ਅਰਬਨ ਸਰਕਲ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਪੈਂਦੇ ਡਿਫ਼ਾਲਟਰ ਖ਼ਪਤਕਾਰਾਂ ਨੂੰ ਬਿਜਲੀ ਦੇ ਬਕਾਇਆ ਬਿੱਲ ਜਮ੍ਹਾਂ ਕਰਵਾਉਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਾਰ-ਵਾਰ ਕਹਿਣ ਦੇ ਬਾਵਜੂਦ ਨਾ ਸੁਧਰਨ ਵਾਲੇ ਖ਼ਪਤਕਾਰਾਂ ਦੇ ਖ਼ਿਲਾਫ਼ ਹਮਲਾਵਰ ਰੁਖ ਅਪਣਾਉਂਦੇ ਹੋਏ ਕਈ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਲ ਹੀ 103,29,51,000 ਰੁਪਏ ਦੀ ਭਾਰੀ ਰਕਮ ਵਸੂਲੀ ਗਈ ਹੈ ਅਤੇ ਹਾਲ ਦੀ ਘੜੀ ਪਾਵਰਕਾਮ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੇ ਨਿਰਦੇਸ਼ਾਂ ’ਤੇ ਡਿਫ਼ਾਲਟਰ ਖ਼ਪਤਕਾਰਾਂ ਤੋਂ ਬਿਜਲੀ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਿਕਵਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
ਕੁੱਲ 281.61 ਕਰੋੜ ਰੁਪਏ ਹੈ ਡਿਫ਼ਾਲਟਿੰਗ ਅਮਾਊਂਟ: ਚੀਫ਼ ਇੰਜੀਨੀਅਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਪਾਵਰਕਾਮ ਵਿਭਾਗ ਵੱਲੋਂ ਬੀਤੀ 6 ਜੁਲਾਈ ਤੋਂ ਬਿਜਲੀ ਵਿਭਾਗ ਦੇ ਡਿਫ਼ਾਲਟਰ ਖ਼ਪਤਕਾਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਬਿਜਲੀ ਦੇ ਬਕਾਇਆ ਬਿੱਲਾਂ ਦੀ ਖੜ੍ਹੀ ਰਿਕਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੈਂਟਰਲ ਜ਼ੋਨ ’ਚ ਡਿਫ਼ਾਲਟਰ ਖ਼ਪਤਕਾਰਾਂ ਖ਼ਿਲਾਫ਼ 281.61 ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਾਸ਼ੀ ਖੜ੍ਹੀ ਹੋਈ ਹੈ, ਜਿਸ ਦੀ ਰਿਕਵਰੀ ਕਰਨ ਲਈ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ 5 ਅਗਸਤ ਤੱਕ ਕਰੀਬ 103.29 ਕਰੋੜ ਰੁਪਏ ਤੋਂ ਵੱਧ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ। ਸ. ਹਾਂਸ ਨੇ ਇਕ ਵਾਰ ਫ਼ਿਰ ਡਿਫ਼ਾਲਟਰ ਖ਼ਪਤਕਾਰਾਂ ਨੂੰ ਆਪਣੇ ਬਕਾਇਆ ਖੜ੍ਹੇ ਬਿੱਲਾਂ ਦੀ ਰਾਸ਼ੀ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਬਾਅਦ ’ਚ ਉਹ ਕਿਸੇ ਵੀ ਤਰ੍ਹਾਂ ਦੇ ਜੁਰਮਾਨੇ ਅਤੇ ਬਿਜਲੀ ਦਾ ਕੁਨੈਕਸ਼ਨ ਕੱਟਣ ਵਰਗੀਆਂ ਪਰੇਸ਼ਾਨੀਆਂ ਤੋਂ ਸੁਰੱਖਿਅਤ ਬਚ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
NEXT STORY