ਚੰਡੀਗੜ੍ਹ : ਕਿਸਾਨਾਂ ਵੱਲੋਂ ਚਲਾਏ ਗਏ ਅੰਦੋਲਨ ਦੌਰਾਨ ਪੰਜਾਬ ਵਿਚ ਖ਼ਤਰੇ ਘੰਟੀ ਖੜਕ ਗਈ ਹੈ। ਇਹ ਘੰਟੀ ਪੈਟਰੋਲ-ਡੀਜ਼ਲ ਦੀ ਕਿੱਲਤ ਨੂੰ ਲੈ ਕੇ ਖੜਕੀ ਹੈ। ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਨੂੰ ਲੈ ਕੇ ਜਿੱਥੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਹੁਣ ਸੜਕਾਂ ’ਤੇ ਚੱਲ ਰਹੇ ਇਸ ਅੰਦੋਲਨ ਕਾਰਣ ਪੰਜਾਬ ਵਿਚ ਪੈਟਰੋਲ-ਡੀਜ਼ਲ ਅਤੇ ਗੈਸ ਦੀ ਕਿੱਲਤ ਆ ਗਈ ਹੈ। ਸੂਤਰਾਂ ਮੁਤਾਬਕ ਕੱਲ੍ਹ ਦੇ ਮੁਕਾਬਲੇ ਅੱਜ ਲਗਭਗ ਡੀਜ਼ਲ 50 ਫੀਸਦ ਅਤੇ ਗੈਸ 20 ਫੀਸਦ ਤੱਕ ਪਹੁੰਚ ਗਈ ਹੈ। ਜੇਕਰ ਆਉਣ ਵਾਲੇ ਦਿਨਾਂ ਵਿਚ ਕਿਸਾਨ ਅੰਦੋਲਨ ਇਸੇ ਤਰ੍ਹਾਂ ਚੱਲਦਾ ਹੈ ਤਾਂ ਲੋਕਾਂ ਨੂੰ ਪੈਟਰੋਲ-ਡੀਜ਼ਲ ਅਤੇ ਗੈਸ ਹਾਸਲ ਕਰਨ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਸੜਕਾਂ ’ਤੇ ਚੱਲ ਰਹੇ ਅੰਦੋਲਨ ਕਾਰਣ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਜਿਸ ਦੇ ਚੱਲਦੇ ਡੀਜ਼ਲ ਅਤੇ ਗੈਸ ਦੀ ਕਿੱਲਤ ਵੱਧ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਖੁੱਲ੍ਹਣਗੀਆਂ 1000 ਖੇਡ ਨਰਸਰੀਆਂ
NEXT STORY