ਤਲਵਾੜਾ/ਹੁਸ਼ਿਆਰਪੁਰ/ਹਾਜੀਪੁਰ (ਵੈੱਬ ਡੈਸਕ, ਜੋਸ਼ੀ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਵੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਆਮ ਨਾਲੋਂ ਘੱਟ ਬਾਰਿਸ਼ ਕਾਰਨ ਸੋਕੇ ਵਰਗੀ ਸਥਿਤੀ ਬਣੀ ਹੈ, ਜਦਕਿ ਕੁਝ ਥਾਵਾਂ ’ਤੇ ਹੋਈ ਭਾਰੀ ਬਾਰਿਸ਼ ਨੇ ਹੜ੍ਹਾਂ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert

ਤਾਜ਼ਾ ਜਾਣਕਾਰੀ ਮੁਤਾਬਕ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1321.90 ਫੁੱਟ ਪਹੁੰਚ ਚੁੱਕਿਆ ਹੈ। ਹੁਸ਼ਿਆਰਪੁਰ ਨੇੜੇ ਸ਼ਾਹ ਬੈਰਾਜ ਨਹਿਰ ਵਿਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਰਕੇ ਸ਼ਾਹ ਬੈਰਾਜ ਨਹਿਰ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਲਗਾਤਾਰ ਵੱਧ ਰਹੇ ਪਾਣੀ ਦੇ ਪ੍ਰਧਰ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਦਰਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਭੰਗੀ ਚੌਅ ਵਿਚ ਵਿਚ ਵੀ ਪਾਣੀ ਭਰ ਗਿਆ ਹੈ, ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ ਐਕਸ਼ਨ
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਮੰਡੀ, ਕੁੱਲੂ, ਸ਼ਿਮਲਾ ਅਤੇ ਕਾਂਗੜਾ ਸਮੇਤ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਨਦੀਆਂ ਉਫਾਨ ’ਤੇ ਹਨ, ਜਿਸ ਨਾਲ ਅਚਾਨਕ ਆਏ ਹੜ੍ਹ ਨੇ ਕਈ ਰਿਹਾਇਸ਼ੀ ਢਾਂਚਿਆਂ, ਪੁਲਾਂ ਅਤੇ ਸੜਕਾਂ ਨੂੰ ਵਹਾ ਦਿੱਤਾ ਹੈ। ਸੜਕਾਂ ’ਤੇ ਜ਼ਮੀਨ ਖਿਸਕਣ ਅਤੇ ਮਲਬਾ ਡਿੱਗਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ, ਜਿਸ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਸਮੇਂ ਹਿਮਾਚਲ ਤੋਂ ਝੀਲ 'ਚ 22968 ਕਿਊਸਿਕ ਪਾਣੀ ਆ ਰਿਹਾ ਹੈ ਅਤੇ ਝੀਲ ਵਿਚੋਂ 14217 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert
NEXT STORY