ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਪਿਛਲੇ 4 ਦਿਨਾਂ ਵਿੱਚ 14 ਫੁੱਟ ਵਧਿਆ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਖੋਲ੍ਹੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 2 ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1343.19 ਫੁੱਟ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29 ਜੁਲਾਈ ਲਈ ਹੋਇਆ ਵੱਡਾ ਐਲਾਨ
ਹਿਮਾਚਲ ਵਿੱਚ ਮੀਂਹ ਕਾਰਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਵਿੱਚ ਪਾਣੀ ਦਾ ਕੁੱਲ੍ਹ ਪ੍ਰਵਾਹ 29 ਹਜ਼ਾਰ 265 ਕਿਊਸਿਕ ਹੈ ਅਤੇ ਪੌਂਗ ਡੈਮ ਤੋਂ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਜਾ ਰਿਹਾ ਪਾਣੀ 18 ਹਜ਼ਾਰ 502 ਕਿਊਸਿਕ ਹੈ। ਇਸ ਕਾਰਨ ਸ਼ਾਹ ਨਹਿਰ ਬੈਰਾਜ ਵਿੱਚ ਪਾਣੀ ਦਾ ਪੱਧਰ 330.700 ਮੀਟਰ ਤੱਕ ਵੱਧ ਗਿਆ ਹੈ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੁਣ ਪੁੱਤ ਦੀਆਂ...
ਤੁਹਾਨੂੰ ਦੱਸ ਦੇਈਏ ਕਿ ਸ਼ਾਹ ਨਹਿਰ ਬੈਰਾਜ ਤੋਂ 4 ਫਲੱਡ ਗੇਟਾਂ ਰਾਹੀਂ ਬਿਆਸ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਬੀ. ਬੀ. ਐੱਮ. ਬੀ. ਵਿਭਾਗ ਪੰਜਾਬ ਅਤੇ ਹਿਮਾਚਲ ਦੇ ਦਰਿਆ ਕੰਢੇ ਰਹਿਣ ਵਾਲੇ ਪਿੰਡ ਵਾਸੀਆਂ ਨੂੰ ਪਾਣੀ ਦੇ ਨੇੜੇ ਨਾ ਜਾਣ ਦੀ ਸਲਾਹ ਦੇ ਰਿਹਾ ਹੈ ਤਾਂ ਜੋ ਕਿਸੇ ਨੂੰ ਵੀ ਜਾਨ-ਮਾਲ ਦਾ ਨੁਕਸਾਨ ਨਾ ਹੋਵੇ।




ਇਹ ਵੀ ਪੜ੍ਹੋ:ਪੰਜਾਬ 'ਚ ਵੱਡੀ ਵਾਰਦਾਤ! ਇਕੱਠੇ ਸ਼ਰਾਬ ਪੀਣ ਮਗਰੋਂ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੱਕੀ ਹਾਲਾਤ 'ਚ ਕੁੜੀ ਦੀ ਮੌਤ
NEXT STORY