ਨਵਾਂਸ਼ਹਿਰ - ਭਾਰਤ ਅਤੇ ਪਾਕਿਸਤਾਨ ਵਿਚਕਾਰ ਸਰਹੱਦ 'ਤੇ ਜੰਗ ਵਰਗੇ ਹਾਲਾਤ ਕਾਰਨ ਨਵਾਂਸ਼ਹਿਰ ਦੇ ਡੀ. ਸੀ. ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 5.30 ਵਜੇ ਤੱਕ ਬਲੈਕਆਊਟ ਰਹੇਗਾ। ਜੇਕਰ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਪ੍ਰਸ਼ਾਸਨ ਨੇ ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ ਲਾਏ ਲੰਗਰ
ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤੋਂ ਨਵਾਂਸ਼ਹਿਰ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ਤੋਂ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਇਕ ਘੰਟੇ ਦੇ ਬਲੈਕਆਊਟ ਦਾ ਐਲਾਨ ਕੀਤਾ ਸੀ। ਅੱਜ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ. ਸੀ. ਨੇ ਇਕ ਹੁਕਮ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ। ਬਲੈਕਆਊਟ ਦੌਰਾਨ ਘਰਾਂ ਅਤੇ ਦੁਕਾਨਾਂ ਦੀਆਂ ਲਾਈਟਾਂ ਬੰਦ ਰੱਖਣ। ਘਰੋਂ ਬਾਹਰ ਨਾ ਜਾਓ। ਇਨਵਰਟਰ ਅਤੇ ਜਨਰੇਟ ਵੀ ਬੰਦ ਰੱਖੋ। ਜੇਕਰ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਸਮੇਂ ਦੌਰਾਨ ਸਾਰੇ ਮਾਲ, ਦੁਕਾਨਾਂ, ਹੋਟਲ ਅਤੇ ਢਾਬੇ ਬੰਦ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ ਦੇ ਬਸਤੀ ਦਾਨਿਸ਼ਮੰਦਾ 'ਚ ਡਰੋਨ ਹਮਲੇ ਦੀ ਵਾਇਰਲ ਖ਼ਬਰ ਦਾ ਸਾਹਮਣੇ ਆਇਆ ਸੱਚ
ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਪਾਕਿਸਤਾਨ ਰਾਤ ਦੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਹਮਲਾ ਕਰ ਰਿਹਾ ਹੈ। ਜਿੱਥੇ ਵੀ ਉਹ ਰੌਸ਼ਨੀ ਵੇਖਦਾ ਹੈ, ਉੱਥੇ ਡਰੋਨ ਹਮਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀਆਂ ਯੋਜਨਾਵਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਲਾਈਟਾਂ ਬੰਦ ਕਰਕੇ ਸਹਿਯੋਗ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਰਹੇ ਲਗਾਤਾਰ ਧਮਾਕੇ, Red Alert ਜਾਰੀ, DC ਨੇ ਲੋਕਾਂ ਨੂੰ ਕੀਤੀ ਮੁੜ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ 'ਚ ਸ਼ਾਮ 8:00 ਵਜੇ ਤੋਂ ਸਵੇਰੇ 6:00 ਤੱਕ ਲੱਗ ਗਈ ਇਕ ਹੋਰ ਪਾਬੰਦੀ
NEXT STORY