ਫ਼ਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਤੇ ਮਖੂ ਵਿਚ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਲੋਕਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾਂ ਦੇ ਹੌਲਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਟਰੱਕ ਯੂਨੀਅਨ ਮੱਲਾਂਵਾਲਾ ਦੇ ਏਰੀਆ ਵਿਚ ਪੁਲਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਹਾਂਬੀਰ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਜੋਧਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ, ਜਦਕਿ ਨਾਮਜ਼ਦ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਦੂਸਰੇ ਪਾਸੇ ਥਾਣਾ ਮਖੂ ਦੇ ਏ. ਐੱਸ. ਆਈ. ਸੋਨਾ ਸਿੰਘ ਨੇ ਦੱਸਿਆ ਕਿ ਪੁਲਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਪ੍ਰਗਟ ਸਿੰਘ ਪੁੱਤਰ ਜੀਤ ਸਿੰਘ ਵਾਸੀ ਘੁੱਦੂ ਵਾਲਾ ਨੂੰ ਗ੍ਰਿਫਤਾਰ ਕੀਤਾ, ਜਿਸਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਕਰਨ ਵਾਲਾ ਥਾਣਾ ਖੁਦ ਹੀ 'ਤੀਸਰੀ ਅੱਖ' ਤੋਂ ਵਾਂਝਾ
NEXT STORY