ਧੂਰੀ(ਸੰਜੀਵ ਜੈਨ)-ਪੁਲਸ ਵੱਲੋਂ ਇਕ ਪਲਾਟ 'ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ ਧੂਰੀ ਵਿਖੇ ਦਰਜ ਕੀਤੇ ਮਾਮਲੇ ਅਨੁਸਾਰ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਦੋਸ਼ੀ ਬੋਲੀ ਰਾਮ ਪੁੱਤਰ ਅਰਜਨ ਸਿੰਘ ਅਤੇ ਉਸ ਦਾ ਲੜਕਾ ਕਰਮਜੀਤ ਸਿੰਘ ਉਰਫ ਬਚੀ ਵਾਸੀ ਧੂਰੀ ਹਰਿਆਣਾ ਅਤੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਜੇਕਰ ਰੇਡ ਮਾਰੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਸ ਵੱਲੋਂ ਉਕਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਇਨ੍ਹਾਂ ਦੋਸ਼ੀਆਂ ਦੇ ਪਲਾਟ 'ਚੋਂ 40 ਪੇਟੀਆਂ (480 ਬੋਤਲਾਂ) ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਅਜੇ ਪੁਲਸ ਦੀ ਗ੍ਰਿਫਤ ਤੋਂ ਦੂਰ ਹਨ।
ਸੀਵਰੇਜ ਤੇ ਵਾਟਰ ਸਪਲਾਈ ਦੇ ਬਿੱਲ ਮਿਲਣ ਨਾਲ ਲੋਕਾਂ 'ਚ ਹਾਹਾਕਾਰ
NEXT STORY