ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਜ਼ਿਲਾ ਸੰਗਰੂਰ ਪੁਲਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ. ਐੱਸ. ਪੀ. ਅਹਿਮਦਗੜ੍ਹ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਵਿਚ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਗਸ਼ਤ ਦੌਰਾਨ ਰਫੀ ਮੁਹੰਮਦ ਪੁੱਤਰ ਅਲੀ ਮੁਹੰਮਦ ਵਾਰਡ ਨੰਬਰ 9 ਨੇੜੇ ਨੁਰਾਨੀ ਮਸਜਿਦ ਅਹਿਮਦਗੜ੍ਹ ਨੂੰ ਕਾਬੂ ਕਰਦਿਆਂ ਉਸ ਕੋਲੋਂ 400 ਗ੍ਰਾਮ ਅਫੀਮ ਬਰਾਮਦ ਕੀਤੀ। \ ਥਾਣਾ ਸਿਟੀ ਸੰਗਰੂਰ ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 96 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ। ਮੁਲਜ਼ਮ ਰਮਨ ਕੁਮਾਰ ਉਰਫ ਰੰਮੀ ਪੁੱਤਰ ਰਮੇਸ਼ ਕੁਮਾਰ ਵਾਸੀ ਡਾ. ਅੰਬੇਡਕਰ ਨਗਰ ਸੰਗਰੂਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਥਾਣਾ ਭਵਾਨੀਗੜ੍ਹ ਦੇ ਹੌਲਦਾਰ ਮਹਿੰਦਰ ਸਿੰਘ ਨੇ ਪ੍ਰਦੀਪ ਕੁਮਾਰ ਪੁੱਤਰ ਰਜਿੰਦਰ ਭੂਸ਼ਣ ਵਾਸੀ ਮੋਹਨ ਨਗਰ ਭਵਾਨੀਗੜ੍ਹ ਤੋਂ 12 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ। ਥਾਣਾ ਲੌਂਗੋਵਾਲ ਦੇ ਹੌਲਦਾਰ ਬਲਕਾਰ ਸਿੰਘ ਪੁਲਸ ਚੌਕੀ ਬਡਰੁੱਖਾਂ ਨੇ ਪਿੰਡ ਉਭਾਵਾਲ ਤੋਂ ਭਗਵੰਤ ਸਿੰਘ ਉਰਫ ਭੰਤਾ ਪੁੱਤਰ ਮੇਜਰ ਸਿੰਘ ਵਾਸੀ ਚਠਿਆਂ ਵਾਲਾ ਦਰਵਾਜ਼ਾ ਉਭਾਵਾਲ ਕੋਲੋਂ 10 ਬੋਤਲਾਂ ਸਪਿਰਟ ਬਰਾਮਦ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੂੰਹ ਢਕ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤ ਹੋਈ ਪੁਲਸ
NEXT STORY