ਜਲਾਲਾਬਾਦ(ਨਿਖੰਜ)–ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ 2 ਵੱਖ-ਵੱਖ ਥਾਵਾਂ 'ਤੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਚਾਲੂ ਭੱਠੀਆ ਦਾ ਸਾਮਾਨ, ਨਾਜਾਇਜ਼ ਸ਼ਰਾਬ ਤੇ ਲਾਹਨ ਬਰਮਾਦ ਕਰਕੇ 2 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪਹਿਲੇ ਮਾਮਲੇ 'ਚ ਐੱਚ. ਸੀ. ਮਹਿੰਦਰ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਬੱਘੇ ਕੇ ਮੋੜ ਅਤੇ ਸੁਖੇਰਾ ਬੋਦਲਾ ਦੇ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਵੀਰ ਸਿੰਘ ਉਰਫ ਗੁਗਨੀ ਪੁੱਤਰ ਇੰਦਰ ਸਿੰਘ ਵਾਸੀ ਲਮੋਚੜ ਕਲਾਂ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਆਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਪਾਸਂੋ ਚਾਲੂ ਭੱਠੀ ਦਾ ਸਾਮਾਨ, 100 ਲੀਟਰ ਲਾਹਨ, 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਦੂਸਰੇ ਮਾਮਲੇ 'ਚ ਏ. ਐੱਸ. ਆਈ. ਲਾਲਜੀਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਸੁਖੇਰਾ ਬੋਦਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਅਜੈ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਲਮੋਚੜ ਕਲਾਂ ਜੋ ਕਿ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦਾ ਹੈ। ਪੁਲਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਦੇ ਪਾਸੋਂ ਚਾਲੂ ਭੱਠੀ ਦਾ ਸਾਮਾਨ, 100 ਲੀਟਰ ਲਾਹਨ, 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋਵਾਂ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੰਜਾਬ ਦੀਆਂ ਖਾਸ ਖਬਰਾਂ ਲਈ ਦੇਖੋ ਜਗ ਬਾਣੀ ਖਬਰਨਾਮਾ
NEXT STORY