ਸੰਗਤ ਮੰਡੀ(ਮਨਜੀਤ)-ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਪਿੰਡ ਰਾਏ ਕੇ ਖੁਰਦ ਵਿਖੇ ਇਕ ਵਿਅਕਤੀ ਤੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 8 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਰਾਏ ਕੇ ਖੁਰਦ ਵਿਖੇ ਪੁੱਜੀ ਤਾਂ ਇਕ ਵਿਅਕਤੀ ਉਨ੍ਹਾਂ ਨੂੰ ਦੇਖ ਕੇ ਹੱਥ ਵਿਚ ਫੜਿਆ ਥੈਲਾ ਸੁੱਟ ਕੇ ਫਰਾਰ ਹੋ ਗਿਆ। ਪੁਲਸ ਪਾਰਟੀ ਨੇ ਜਦੋਂ ਥੈਲੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਅੱਠ ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਵਾਸੀ ਰਾਏ ਕੇ ਖੁਰਦ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਉਕਤ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਆਈ. ਟੀ. ਪਾਰਕ ਅੰਮ੍ਰਿਤਸਰ ਦੇ ਸਭ ਨਕਸ਼ੇ ਹੋਏ ਪਾਸ
NEXT STORY