ਜਲਾਲਾਬਾਦ(ਨਿਖੰਜ)-ਥਾਣਾ ਸਿਟੀ ਦੀ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪਿੰਡ ਕਮਰੇਵਾਲਾ ਦੇ ਸੇਮਨਾਲਾ ਤੋਂ ਛਾਪੇਮਾਰੀ ਦੌਰਾਨ ਇਕ ਵਿਅਕਤੀ ਕੋਲੋਂ ਚਾਲੂ ਭੱਠੀ ਦਾ ਸਾਮਾਨ, 20 ਲਿਟਰ ਲਾਹਣ ਤੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਐੱਚ. ਸੀ. ਜਗਜੀਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਬਿੱਲੂ ਪੁੱਤਰ ਬੰਤਾ ਸਿੰਘ ਵਾਸੀ ਢਾਣੀ ਭੰਡਾਰੀਆ ਵਾਲੀ ਨਾਜਾਇਜ਼ ਸ਼ਰਾਬ ਨੂੰ ਤਿਆਰ ਕਰ ਕੇ ਵੇਚਣ ਦਾ ਆਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪਿੰਡ ਕਮਰੇਵਾਲਾ ਦੇ ਡਰੇਨ ਸੇਮਨਾਲਾ ਵਿਖੇ ਛਾਪੇਮਾਰੀ ਕਰ ਕੇ ਉਸ ਕੋਲੋਂ ਸ਼ਰਾਬ ਨੂੰ ਤਿਆਰ ਕਰਨਾ ਵਾਲਾ ਸਾਮਾਨ ਸਮੇਤ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਵਲ ਹਸਪਤਾਲ ਦੀ ਲੈਬਾਰਟਰੀ ਬੰਦ, ਮਰੀਜ਼ ਪ੍ਰੇਸ਼ਾਨ
NEXT STORY