ਕੌਹਰੀਆਂ, (ਸ਼ਰਮਾ)– ਸਬ-ਇੰਸਪੈਕਟਰ ਮਨਪ੍ਰੀਤ ਕੌਰ ਤੂਰ ਇੰਚਾਰਜ ਚੌਕੀ ਕੌਹਰੀਆਂ ਨੇ ਦੋ ਵੱਖ-ਵੱਖ ਮਾਮਲਿਆਂ ’ਚ 144 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਸਬ-ਇੰਸਪੈਕਟਰ ਮਨਪ੍ਰੀਤ ਕੌਰ ਤੂਰ ਨੇ ਦੱਸਿਆ ਕਿ ਹੌਲਦਾਰ ਨਿਰਮਲ ਸਿੰਘ ਨੇ ਗਸ਼ਤ ਦੌਰਾਨ ਰਾਜ ਕੁਮਾਰ ਉਰਫ ਕਾਲਾ ਪੁੱਤਰ ਰੰਗੀ ਰਾਮ ਵਾਸੀ ਕਮਾਲਪੁਰ ਤੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ ਹੌਲਦਾਰ ਕਰਨੈਲ ਸਿੰਘ ਨੇ ਮਨਜੀਤ ਕੌਰ ਉਰਫ ਮਨਦੀਪ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਰੋਗਲਾ ਤੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ। ਮੁਲਜ਼ਮਾਂ ਨੂੰ ਪਰਚਾ ਦਰਜ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ।
ਏ. ਟੀ. ਐੱਮ. ਦੀ ਭੰਨ-ਤੋਡ਼ ਕਰਨ ਵਾਲਾ ਗ੍ਰਿਫਤਾਰ
NEXT STORY