ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ’ਤੇ ਰੋਕ ਲਾਈ ਹੈ। ਈਸ਼ਾ ਕਾਲੀਆ ਵੱਲੋਂ ਜਾਰੀ ਹੁਕਮਾਂ ਅਨੁਸਾਰ 18 ਫ਼ਰਵਰੀ ਨੂੰ ਸ਼ਾਮ 6 ਵਜੇ ਤੋਂ 20 ਫ਼ਰਵਰੀ ਨੂੰ ਵੋਟਾਂ ਪੈਣ ਦੀ ਸਮਾਪਤੀ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ (10 ਮਾਰਚ) ਨੂੰ ਸ਼ਰਾਬ ਦੀ ਵਿਕਰੀ ’ਤੇ ਜ਼ਿਲ੍ਹੇ ਅੰਦਰ ਰੋਕ ਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਡਰਾਈ ਡੇਅ ਦੌਰਾਨ ਪੋਲਿੰਗ ਖੇਤਰ, ਕਿਸੇ ਹੋਟਲ, ਖਾਣ-ਪੀਣ ਵਾਲੇ ਸਥਾਨ, ਸਰਾਵਾਂ, ਦੁਕਾਨਾਂ ਜਾਂ ਕਿਸੇ ਹੋਰ ਜਨਤਕ ਜਾਂ ਨਿੱਜੀ ਥਾਵਾਂ ’ਤੇ ਸ਼ਰਾਬ ਜਾ ਹੋਰ ਨਸ਼ੇ ਵਾਲੇ ਪਦਾਰਥਾਂ ਨੂੰ ਵੇਚਣ ਅਤੇ ਵੰਡਣ ਦੀ ਮਨਾਹੀ ਰਹੇਗੀ। ਉਨ੍ਹਾਂ ਦੱਸਿਆ ਕਿ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਵਾਲੇ ਹੋਰ ਅਦਾਰਿਆਂ ਨੂੰ ਉਪਰੋਕਤ ਦਿਨਾਂ ਦੌਰਾਨ ਕਿਸੇ ਨੂੰ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਵਿਭਾਗ ਛੇਤੀ ਲੈ ਸਕਦਾ ਹੈ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਸਕੂਲ ਖੋਲ੍ਹਣ ਦਾ ਫ਼ੈਸਲਾ
NEXT STORY