ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਤਿਕੋਣੀ ਚੌਕ ਹੁਸੈਨਸ਼ਾਹ ਅਤੇ ਦੁਲਚੀ ਦੇ ਰੋਡ 'ਤੇ ਥਾਣਾ ਸਦਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 5 ਮੋਟਰਸਾਈਕਲ ਸਵਾਰਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐਚ.ਸੀ. ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੋਟਰਸਾਈਕਲ 'ਤੇ ਆਉਂਦੇ ਲਾਲਜੀਤ ਸਿੰਘ, ਗੱਬਰ ਉਰਫ ਸੁਖਦੇਵ ਅਤੇ ਕਾਬੁਲ ਨੂੰ ਪਿੰਡ ਦੁਲਚੀ ਕੇ ਰੋਡ ਦੇ ਏਰੀਆ ਵਿਚ 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।
ਦੂਸਰੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਐਚ.ਸੀ. ਆਯੂਬ ਮਸੀਹ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੇ ਹੁਸੈਨਸ਼ਾਹ ਦੇ ਇਲਾਕੇ ਵਿਚ ਮੋਟਰਸਾਈਕਲ 'ਤੇ ਆਉਂਦੇ ਗੁਰਪ੍ਰੀਤ ਸਿੰਘ ਉਰਫ ਗੋਰਾ ਅਤੇ ਛਿੰਦਰ ਸਿੰਘ ਨੂੰ ਸਵਾ 50 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੇ ਖਿਲਾਫ ਪੁਲਸ ਨੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਹਨ।
ਮਾਮਲਾ ਗੋਦਾਈਪੁਰ ਦੀ ਨਹਿਰ 'ਚੋਂ ਮਿਲੀ ਲਾਸ਼ ਦਾ, ਪੁਲਸ ਕਰਮਚਾਰੀਆਂ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ (pics)
NEXT STORY