ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਫਿਰੋਜ਼ਪੁਰ ਵਿਚ ਸ਼ਰਾਬ ਦਾ ਜ਼ਖੀਰਾ ਬਰਾਮਦ ਕੀਤਾ ਹੈ। ਜਿਸ ਵਿਚ ਪੁਲਸ ਨੇ 200 ਬੋਤਲਾਂ ਨਾਜਾਇਜ਼ ਸ਼ਰਾਬ, 21 ਹਜ਼ਾਰ 200 ਲਿਟਰ ਲਾਹਣ, 4 ਡਰੰਮ, 3 ਚਰਵੇ ਸਿਲਵਰ, 4 ਪਾਈਪਾ ਰਬੜ ਅਤੇ 17 ਤਿਰਪਾਲਾਂ ਬਰਾਮਦ ਕੀਤੀਆਂ ਹਨ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 4 ਵਿਅਕਤੀਆਂ ਖ਼ਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਖੁੰਦਰ ਗੱਟੀ ਪਾਸ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਓਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਅਲੀ ਕੇ, ਵਜ਼ੀਰ ਸਿੰਘ ਪੁੱਤਰ ਫੌਜਾ ਸਿੰਘ, ਦੀਪਾ ਪੁੱਤਰ ਗੋਮਾ ਸਿੰਘ, ਬੀਰਾ ਪੁੱਤਰ ਵਰਿਆਮ ਸਿੰਘ ਵਾਸੀਅਨ ਚਾਂਦੀ ਵਾਲਾ ਨਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਦਰਿਆ ਸਤਲੁਜ ਵਿਚ ਤਿਰਪਾਲਾਂ ਦੀਆਂ ਡਿੱਗੀਆਂ ਬਣਾ ਕੇ ਲਾਹਣ, ਸ਼ਰਾਬ ਨਾਜਾਇਜ਼ ਕਸੀਦ ਕਰਨ ਲਈ ਪਾਈ ਹੋਈ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਹੋ ਸਕਦੀ ਹੈ।
ਪੁਲਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰ ਕੀਤੀ ਗਈ ਤਾਂ ਦੋਸ਼ੀਅਨ ਮੌਕੇ ਤੋਂ ਫਰਾਰ ਹੋ ਗਏ ਤੇ ਮੌਕੇ ’ਤੇ 200 ਬੋਤਲ ਨਾਜਾਇਜ਼ ਸ਼ਰਾਬ, 21 ਹਜ਼ਾਰ 200 ਲਿਟਰ ਲਾਹਣ, 4 ਡਰੰਮ ਲੋਹਾ, 3 ਚਰਵੇ ਸਿਲਵਰ, 4 ਪਾਈਪਾਂ ਰਬੜ, 17 ਤਿਰਪਾਲਾਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਕਿਸਾਨਾਂ ਦੇ ਵਿਰੋਧ ਮਗਰੋਂ ਕੈਮਰੇ ਮੂਹਰੇ ਆਏ ਹੰਸ ਰਾਜ ਹੰਸ, ਕਹਿ ਦਿੱਤੀਆਂ ਇਹ ਗੱਲਾਂ (ਵੀਡੀਓ)
NEXT STORY