ਫਿਰੋਜ਼ਪੁਰ(ਕੁਮਾਰ)–ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਾਧਾਰ ’ਤੇ ਏ. ਐੱਸ. ਆਈ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਰੇਡ ਕਰਦੇ ਹੋਏ ਭਾਰੀ ਮਾਤਰਾ ’ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਰਮਿੰਦਰ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਖੁੰਦਰ ਗੱਟੀ ਦੇ ਇਲਾਕੇ ’ਚ ਕੁਝ ਲੋਕ ਨਾਜਾਇਜ਼ ਸ਼ਰਾਬ ਕੱਢਣ ਦਾ ਵੱਡੇ ਪੱਧਰ ’ਤੇ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਾਧਾਰ ’ਤੇ ਏ. ਐੱਸ. ਆਈ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਰੇਡ ਕੀਤੀ ਤੇ ਉਥੋਂ 9 ਡਰੰਮ 1350 ਲਿਟਰ ਲਾਹਣ ਤੇ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਦੀ ਕਾਰਵਾਈ ਦੌਰਾਨ ਮੁਲਜ਼ਮ ਉਥੋਂ ਫਰਾਰ ਹੋ ਗਏ। ਇਸ ਲਈ ਪੁਲਸ ਨੇ ਉਕਤ ਮਾਮਲੇ ’ਚ ਮੁਲਜ਼ਮ ਸੱਜਣ ਸਿੰਘ, ਬੋਹਡ਼, ਕਰਨੈਲ ਸਿੰਘ ਉਰਫ ਕੈਲੀ, ਭਿੰਡੀ, ਰਮੇਸ਼, ਕੀਡ਼ੂ, ਅਨੂਪ, ਮੱਖਣ ਸਿੰਘ, ਕੀਡ਼ੂ ਪੁੱਤਰ ਮੁਖਤਿਆਰ ਸਿੰਘ, ਬਾਜ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੀ ਪੁਲਸ ਨੇ ਗਸ਼ਤ ਦੌਰਾਨ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਮੁਲਜ਼ਮ ਫਰਾਰ ਹੋ ਗਿਆ। ਜਾਂਚ ਅਧਿਕਾਰੀ ਐੱਚ. ਸੀ. ਚੰਦਰ ਸ਼ੇਖਰ ਨੇ ਦੱਸਿਆ ਕਿ ਪੁਲਸ ਟੀਮ ਗਸ਼ਤ ਕਰਦੇ ਹੋਏ ਜਦੋਂ ਪਰਸ਼ੂਰਾਮ ਚੌਕ ’ਤੇ ਮੌਜੂਦ ਸੀ ਤਾਂ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਮੋਹਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਦੁਲੇ ਦੇ ਨੱਥੂ ਵਾਲਾ ਨਾਜਾਇਜ਼ ਸ਼ਰਾਬ ਕੱਢਦਾ ਹੈ, ਜਿਸ ਦੇ ਘਰ ਰੇਡ ਕਰਨ ’ਤੇ ਉਹ ਫਰਾਰ ਹੋ ਗਿਆ ਅਤੇ ਪੁਲਸ ਨੂੰ ਉਸ ਦੇ ਘਰੋਂ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਮੁਲਜ਼ਮ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਜ਼ਿਲਾ ਪ੍ਰਮੁੱਖ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਤ੍ਰਿਕੋਣੀ ਈਸਾ ਪੰਜ ਗਰਾਈ ਏਰੀਆ ’ਚ ਛਾਪਾਮਾਰੀ ਕਰ ਕੇ ਇਕ ਵਿਅਕਤੀ ਨੂੰ 98 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸਦੇ 2 ਹੋਰ ਸਾਥੀ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ 98 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਉਸਦੇ ਸਾਥੀ ਹੁਰਮ ਸਿੰਘ ਤੇ ਕਾਲੀਅੰਗੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
140 ਪੇਟੀਅਾਂ ਨਾਜਾਇਜ਼ ਸ਼ਰਾਬ ਸਣੇ ਟੈਂਪੂ ਚਾਲਕ ਕਾਬੂ
NEXT STORY