ਫ਼ਰੀਦਕੋਟ, (ਰਾਜਨ)-ਥਾਣਾ ਸਿਟੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਸੇਮ ਨਾਲੇ ਕੋਲ ਪਹੁੰਚੇ। ਇਸ ਦੌਰਾਨ ਉਨ੍ਹਾਂ ਇਕ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਦੇ ਚਾਲਕ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਰ ਦੀ ਚੈਕਿੰਗ ਕੀਤੀ ਗਈ ਤਾਂ ਉਸ ’ਚੋਂ ਨਾਜਾਇਜ਼ ਸ਼ਰਾਬ ਦੀਅਾਂ 39 ਪੇਟੀਅਾਂ ਬਰਾਮਦ ਹੋਈਅਾਂ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪੂ ਵਾਸੀ ਬਲਬੀਰ ਬਸਤੀ, ਫਰੀਦਕੋਟ ਵਜੋਂ ਹੋਈ ਹੈ।
ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਤਰਾਜ਼, 20 ਰੀਚਾਰਜ ਵੈੱਲਾਂ ’ਤੇ ਲਾਈ ਰੋਕ
NEXT STORY