ਅਬੋਹਰ, (ਸੁਨੀਲ)–ਪੰਜਾਬ ਪੁਲਸ ਵੱਲੋਂ ਨਸ਼ਾ ਸਮੱਗਲਰਾਂ ’ਤੇ ਨਕੇਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਜ਼ਿਲਾ ਪੁਲਸ ਕਪਤਾਨ ਗੁਲਨੀਤ ਸਿੰਘ ਖੁਰਾਨਾ ਦੇ ਹੁਕਮਾਂ ’ਤੇ ਪੁਲਸ ਕਪਤਾਨ ਵਿਨੋਦ ਚੌਧਰੀ ਦੇ ਨਿਰਦੇਸ਼ਾਂ ’ਤੇ ਨਗਰ ਥਾਣਾ 2 ਦੇ ਮੁਖੀ ਚੰਦਰ ਸ਼ੇਖਰ ਦੀ ਅਗਵਾਈ ਹੇਠ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਪ੍ਰਾਪਤ ਸੂਚਨਾ ਦੇ ਅਨੁਸਾਰ ਕੁੱਝ ਲੋਕ ਹੋਰ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੇਚਦੇ ਹਨ। ਜੇਕਰ ਉਨ੍ਹਾਂ ’ਤੇ ਛਾਪਾਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਹੋ ਸਕਦੀ ਹੈ। ਮੁਖਬਰ ਦੀ ਸੂਚਨਾ ’ਤੇ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਣੇ ਕੰਧਵਾਲਾ ਚੌਕ ਬਾਈਪਾਸ ’ਤੇ ਨਾਕਾਬੰਦੀ ਕਰ ਰੱਖੀ ਸੀ ਕਿ ਇਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਣ ਦੀ ਕੋਸ਼ਿਸ਼ ਕੀਤਾ ਤਾਂ ਉਹ ਕਾਰ ਨੂੰ ਭਜਾ ਕੇ ਪੁਰਾਣੀ ਫਾਜ਼ਿਲਕਾ ਰੋਡ ’ਤੇ ਮੁਹੱਲਾ ਸੰਤ ਨਗਰ ’ਚ ਲੈ ਗਿਆ। ਉਨ੍ਹਾਂ ਕਾਰ ਦਾ ਪਿੱਛਾ ਕਰਦੇ ਹੋਏ ਕਾਰ ’ਚੋਂ 165 ਪੇਟੀਅਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਦੌਰਾਨ ਕਾਰ ’ਚ ਸਵਾਰ ਚਾਰ ਲੋਕ ਫਰਾਰ ਹੋਣ ’ਚ ਸਫਲ ਹੋ ਗਏ ਪਰ ਬਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸੰਤ ਨਗਰ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਅਕਾਸ਼ ਉਰਫ ਭਾਲੂ ਪੁੱਤਰ ਮਦਨ ਲਾਲ ਵਾਸੀ ਸੰਤ ਨਗਰ, ਵਿਜੇ ਕੁਮਾਰ ਉਰਫ ਮਾਕੂ ਪੁੱਤਰ ਮਦਨ ਲਾਲ ਵਾਸੀ ਸੰਤ ਨਗਰ, ਕਰਨਵੀਰ ਸਿੰਘ ਉਰਫ ਗੱਗੀ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਬਿਸ਼ਨਪੁਰਾ ਤੇ ਅਜੇ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੰਤ ਨਗਰ ਫਰਾਰ ਹੋਣ ’ਚ ਕਾਮਯਾਬ ਹੋ ਗਏ। ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਸੀ. ਆਈ. ਏ. ਸਟਾਫ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਗ੍ਰਿਫਤਾਰ
NEXT STORY