ਖਰਡ਼, (ਅਮਰਦੀਪ, ਰਣਬੀਰ, ਸ਼ਸ਼ੀ)–ਸੀ. ਆਈ. ਏ. ਪੁਲਸ ਨੇ 70 ਪੇਟੀਆਂ ਨਾਜਾਇਜ਼ ਸ਼ਰਾਬ ਦੀ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਪੀ. ਜਾਂਚ ਵਰੁਣ ਸ਼ਰਮਾ ਤੇ ਡੀ. ਐੱਸ. ਪੀ. ਜਾਂਚ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਏ. ਐੱਸ. ਆਈ. ਰਾਕੇਸ਼ ਕੁਮਾਰ ਸਮੇਤ ਪੁਲਸ ਪਾਰਟੀ ਚੈਕਿੰਗ ਕਰ ਰਹੇ ਸਨ ਤੇ ਜਦੋਂ ਉਹ ਪਿੰਡ ਮਾਮੂਪੁਰ ਟੀ-ਪੁਆਇੰਟ ਨੇਡ਼ੇ ਪੈਟਰੋਲ ਪੰਪ ’ਤੇ ਮੌਜੂਦ ਸਨ ਤਾਂ ਚੈਕਿੰਗ ਦੌਰਾਨ ਸਕਾਰਪੀਓ ਗੱਡੀ (ਪੀ ਬੀ 11ਬੀ ਐਕਸ-8484) ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ ਵਿਚੋਂ 70 ਪੇਟੀਆਂ ਸ਼ਰਾਬ ਬਰਾਮਦ ਹੋਈ। ਇਸ ਮੌਕੇ ਪੁਲਸ ਨੇ ਮੁਲਜ਼ਮ ਸੰਦੀਪ ਸਿੰਘ ਪੁੱਤਰ ਜਰਨੈਲ ਸਿੰਘ ਤੇ ਪ੍ਰਗਟ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਬਰਮਾ ਥਾਣਾ ਸਮਰਾਲਾ ਜ਼ਿਲਾ ਲੁਧਿਆਣਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅੱਜ ਮੁਲਜ਼ਮਾਂ ਨੂੰ ਖਰਡ਼ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ ਇਕ ਦਿਨਾ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।
9 ਅਗਸਤ ਤੋਂ ਲਾਪਤਾ ਨੌਜਵਾਨ ਦਾ ਨਹੀਂ ਮਿਲਿਆ ਕੋਈ ਸੁਰਾਗ
NEXT STORY