ਮੋਗਾ, (ਆਜ਼ਾਦ)- ਥਾਣਾ ਚੜਿੱਕ ਦੇ ਇੰਚਾਰਜ ਇੰਸਪੈਕਟਰ ਜਸਕਾਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵੀਰ ਸਿੰਘ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਬੁੱਧ ਸਿੰਘ ਵਾਲਾ ਕੋਲ ਜਾ ਰਹੇ ਸੀ ਕਿ ਇਸ ਦੌਰਾਨ ਮਹਿਲਾ ਪੁਲਸ ਮੁਲਾਜ਼ਮ ਨੇ ਸ਼ੱਕ ਦੇ ਅਧਾਰ 'ਤੇ ਅਮਰਜੀਤ ਕੌਰ ਨਿਵਾਸੀ ਮੁਹੱਲਾ ਲਾਹੌਰੀਆ ਵਾਲਾ ਮੋਗਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੀਆਂ ਬਰਾਮਦ ਹੋਈਆਂ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਉਕਤ ਔਰਤ ਖਿਲਾਫ ਥਾਣਾ ਸਿਟੀ ਸਾਊਥ ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਚ ਭੇਜਣ ਦਾ ਹੁਕਮ ਦਿੱਤਾ।
ਇਸ ਤਰ੍ਹਾਂ ਮੋਗਾ ਪੁਲਸ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਵੱਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਪਿੰਡ ਗਹਿਲੀਵਾਲਾ ਕੋਲ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਧਾਰ 'ਤੇ ਹਰਬੰਸ ਸਿੰਘ ਨਿਵਾਸੀ ਪਿੰਡ ਵਾਰਿਸ ਸ਼ਾਹਵਾਲਾ ਮੱਖੂ (ਫਿਰੋਜ਼ਪੁਰ) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਆਂਗਣਵਾੜੀ ਵਰਕਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
NEXT STORY