ਤਲਵੰਡੀ ਸਾਬੋ, (ਮੁਨੀਸ਼)- ਤਲਵੰਡੀ ਸਾਬੋ ਪੁਲਸ ਨੇ ਦੋ ਲੋਕਾਂ ਨੂੰ ਵੱਡੀ ਮਾਤਰਾ 'ਚ ਹਰਿਆਣਾ ਸ਼ਰਾਬ ਸਮੇਤ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਦੇ ਏ. ਐੱਸ. ਆਈ. ਸੁਖਪਾਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੰਗਤ ਖੁਰਦ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਕਾਰ ਹਰਿਆਣਾ ਦੀ ਤਰਫੋਂ ਆ ਰਹੀ ਸੀ ਤਾਂ ਉਨ੍ਹਾਂ ਪੁਲਸ ਦਾ ਨਾਕਾ ਦੇਖ ਕੇ ਗੱਡੀ ਮੋੜਨ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਗੱਡੀ 'ਚੋਂ ਇਕ ਵਿਅਕਤੀ ਨਿਕਲ ਕੇ ਭੱਜ ਗਿਆ ਤੇ ਇਕ ਵਿਅਕਤੀ ਨੂੰ ਪੁਲਸ ਨੇ ਕਾਬੂ ਕਰ ਲਿਆ, ਜਦੋਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 29 ਪੇਟੀਆਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਸ਼ਰਾਬ ਅਤੇ ਗੱਡੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਫੜੇ ਗਏ ਕਥਿਤ ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਵਾਸੀ ਸਿੰਘਪੁਰਾ ਜਦੋਂ ਕਿ ਕਾਕਾ ਸਿੰਘ ਵਾਸੀ ਸਿੰਘਪੁਰਾ ਮੌਕੇ ਤੋਂ ਫਰਾਰ ਹੋ ਗਿਆ ਸੀ। ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਲੋਕ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ 'ਚ ਵੇਚਦੇ ਸਨ।
ਨੌਜਵਾਨ ਕੋਲੋਂ ਮੋਬਾਇਲ ਖੋਹਣ ਵਾਲੇ ਦੋ ਦੋਸ਼ੀ ਗਿਫ੍ਰਤਾਰ
NEXT STORY