ਖਰੜ, (ਰਣਬੀਰ, ਅਮਰਦੀਪ, ਸ਼ਸ਼ੀ)- ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ ਸੰਨੀ ਇਨਕਲੇਵ ਪੁਲਸ ਨੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਚੌਕੀ ਇੰਚਾਰਜ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਪੁਰਾਣੀ ਸੰਨੀ ਇਨਕਲੇਵ ਲਾਈਟ ਪੁਆਇੰਟ ਨੇੜੇ ਕੀਤੀ ਨਾਕਾਬੰਦੀ ਦੌਰਾਨ ਕਾਰ ਸਵਾਰ ਨੌਜਵਾਨਾਂ ਨੂੰ ਰੋਕ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਚੰਡੀਗੜ੍ਹ ਤੋਂ ਸਮੱਗਲਿੰਗ ਕਰ ਕੇ ਪੰਜਾਬ 'ਚ ਮਹਿੰਗੇ ਭਾਅ 'ਤੇ ਵੇਚਣ ਲਈ ਲਿਆਂਦੀ ਜਾ ਰਹੀ ਸ਼ਰਾਬ ਦੀਆਂ 25 ਪੇਟੀਆਂ ਬਰਾਮਦ ਕਰ ਲਈਆਂ ਗਈਆਂ। ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ ਤੇ ਭੁਪਿੰਦਰ ਸਿੰਘ ਸਮਰਾਲਾ ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਸੁਖਜਿੰਦਰ ਸਿੰਘ 8ਵੀਂ ਪਾਸ ਹੈ, ਜੋ ਕਿ ਦੁੱਧ ਵੇਚਣ, ਜਦੋਂ ਕਿ ਭੁਪਿੰਦਰ ਸਿੰਘ ਫੇਰੀ ਲਾ ਕੇ ਕੰਬਲ ਆਦਿ ਵੇਚਣ ਦਾ ਕੰਮ ਕਰਦਾ ਆ ਰਿਹਾ ਸੀ। ਪੁਲਸ ਨੇ ਕਾਰ ਸਮੇਤ ਸ਼ਰਾਬ ਨੂੰ ਕਬਜ਼ੇ 'ਚ ਲੈਂਦਿਆਂ ਦੋਵਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਦਾ ਇਕ ਦਿਨਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਮੋਰਿੰਡਾ, (ਅਰਨੌਲੀ)-ਮੋਰਿੰਡਾ ਪੁਲਸ ਨੇ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ 3 ਮਾਮਲੇ ਦਰਜ ਕਰਕੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਸ ਸਿਟੀ ਥਾਣਾ ਮੋਰਿੰਡਾ ਦੇ ਐੱਸ. ਐੱਚ. ਓ. ਭਾਰਤ ਭੂਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਸੁਦੇਸ਼ ਕੁਮਾਰ ਨੇ ਪ੍ਰਗਟ ਸਿੰਘ ਪੁੱਤਰ ਹਰਜੀਤ ਸਿੰਘ, ਸੁਖਜਿੰਦਰ ਸਿੰਘ ਉਰਫ ਸੁੱਖੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੂਰਮਾਜਰਾ ਤੇ ਗੁਰਿੰਦਰ ਸਿੰਘ ਪੁੱਤਰ ਅਮਰ ਸਿੰਘ ਪਿੰਡ ਰੋਲੂਮਾਜਰਾ ਨੂੰ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।
ਇਸੇ ਤਰ੍ਹਾਂ ਹੌਲਦਾਰ ਕੁਲਵਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਬਚਨ ਸਿੰਘ ਪਿੰਡ ਰੰਗੀਆਂ ਥਾਣਾ ਮੋਰਿੰਡਾ ਨੂੰ 24 ਬੋਤਲਾਂ ਸਮੇਤ ਕਾਬੂ ਕੀਤਾ ਹੈ, ਜਦਕਿ ਏ. ਐੱਸ. ਆਈ. ਸੰਜੀਵ ਕੁਮਾਰ ਨੇ ਅਰਸ਼ਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਢੰਗਰਾਲੀ ਥਾਣਾ ਮੋਰਿੰਡਾ ਨੂੰ 24 ਬੋਤਲਾਂ ਦੇਸੀ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਮੁਕੱਦਮੇ ਦਰਜ ਕਰ ਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਵਿਧਾਇਕ ਲਵਾਉਂਦੇ ਹਨ ਮਰਜ਼ੀ ਨਾਲ ਐੱਸ. ਐੱਚ. ਓ., ਕਿਵੇਂ ਖਤਮ ਹੋਵੇਗਾ ਨਸ਼ਾ
NEXT STORY