ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਲੋਕ ਸਭਾ ਚੋਣਾਂ ਦੇ ਚਲਦਿਆਂ ਇਕ ਜੂਨ ਨੂੰ ਪੂਰੇ ਪੰਜਾਬ ਵਿਚ ਛੁੱਟੀ ਐਲਾਨ ਦਿੱਤੀ ਗਈ ਹੈ। ਇਸ ਦੌਰਾਨ ਸਰਕਾਰੀ, ਗੈਰ ਸਰਕਾਰੀ ਦਫ਼ਤਰ, ਬੈਂਕ, ਸੰਸਥਾਵਾਂ ਫੈਕਟਰੀਆਂ ਅਤੇ ਦੁਕਾਨਾਂ ਵਿਚ ਛੁੱਟੀ ਰਹੇਗੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸੂਬੇ ਵਿਚ ਲੋਕ ਸਭਾ ਚੋਣਾਂ ਵਿਚ ਲੋਕ ਵੋਟਿੰਗ ਕਰ ਸਕਣ, ਇਸ ਦੇ ਚਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਵਾਰ ਚੋਣ ਕਮਿਸ਼ਨ ਨੇ ਵੋਟਿੰਗ ਦਾ ਮਕਸਦ 70 ਪਾਰ ਰੱਖਿਆ ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 3 ਬੱਚਿਆਂ ਦੇ ਪਿਓ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਸ਼ਰਾਬ ਦੇ ਠੇਕੇ ਵੋਟਿੰਗ ਤੋਂ ਪਹਿਲਾਂ ਹੀ 30 ਮਈ ਦੀ ਸ਼ਾਮ 6 ਵਜੇ ਤੋਂ 1 ਜੂਨ 2014 ਦੀ ਸ਼ਾਮ 6 ਵਜੇ ਅਤੇ 4 ਜੂਨ ਪੂਰਾ ਦਿਨ ਗਿਣਤੀ ਵਾਲੇ ਦਿਨ ਬੰਦ ਰਹਿਣਗੇ। ਇਹ ਫ਼ੈਸਲਾ ਵੀ ਕਮਿਸ਼ਨ ਵੱਲੋਂ ਲਿਆ ਗਿਆ ਹੈ। ਇਸ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ਵਿਚ ਵੀ ਸ਼ਰਾਬ ਪਰੋਸੀ ਨਹੀਂ ਜਾਵੇਗੀ। ਇਸ ਦੌਰਾਵ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਸੀ. ਐੱਸ. ਡੀ. ਕੈਂਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ 'ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਨੂੰ ਸਟੋਰ ਕਰਨ 'ਤੇ ਵੀ ਰੋਕ ਲਗਾਈ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਸ਼ਰਾਬ ਦੇ ਸਟੋਰ ਕਰਨ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਫਤਿਹਗੜ੍ਹ ਸਾਹਿਬ 'ਚ ਪੁੱਜੇ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵੱਡੀਆਂ ਗਾਰੰਟੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ ਧੋਖਾਧੜੀ, ਦੋ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਪਰਚਾ
NEXT STORY