ਝਬਾਲ/ਬੀੜ ਸਾਹਿਬ, (ਲਾਲੂਘੁੰਮਣ, ਬਖਤਾਵਰ)- ਥਾਣਾ ਝਬਾਲ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਠੱਠੀ (ਸੋਹਲ) ਵਿਖੇ ਸੋਮਵਾਰ ਨੂੰ ਇਕ ਘਰ 'ਚ ਛਾਪਾ ਮਾਰ ਕੇ ਚਾਲੂ ਭੱਠੀ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਡਿਊਟੀ ਅਫ਼ਸਰ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਏ. ਐੱਸ. ਆਈ. ਰਾਜਬੀਰ ਸਿੰਘ ਤੇ ਹੌਲਦਾਰ ਇੰਦਰਜੀਤ ਸਿੰਘ ਦੀ ਅਗਵਾਈ 'ਚ ਪੁਲਸ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਠੱਠੀ (ਸੋਹਲ) ਵਾਸੀ ਜਰਨੈਲ ਸਿੰਘ ਉਰਫ ਜੈਲਾ ਪੁੱਤਰ ਈਸ਼ਰ ਸਿੰਘ ਦੇ ਘਰ ਸੋਮਵਾਰ ਨੂੰ ਸਵੇਰੇ ਜਦੋਂ ਛਾਪਾ ਮਾਰਿਆ ਗਿਆ ਤਾਂ ਉਹ ਭੱਠੀ ਲਾ ਕੇ ਸ਼ਰਾਬ ਕੱਢ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ, ਜਿਸ ਕੋਲੋਂ 7500 ਐੱਮ. ਐੱਲ. (ਕਰੀਬ 10 ਬੋਤਲਾਂ) ਰੂੜੀ ਮਾਰਕਾ ਸ਼ਰਾਬ, 40 ਕਿਲੋ ਦੇ ਕਰੀਬ ਲਾਹਣ ਅਤੇ ਸ਼ਰਾਬ ਕੱਢਣ ਲਈ ਵਰਤੇ ਜਾਣ ਵਾਲੇ ਉਪਕਰਨ ਬਰਾਮਦ ਕੀਤੇ ਗਏ ਹਨ। ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।
ਨਣਾਨ ਭਰਜਾਈ ਨੇ ਇਕ-ਦੂਜੇ 'ਤੇ ਲਾਏ ਕੁੱਟਮਾਰ ਦੇ ਦੋਸ਼
NEXT STORY