ਮੁਕੇਰੀਆਂ, (ਝਾਵਰ, ਨਾਗਲਾ)- ਮੁਕੇਰੀਆਂ ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ 36,750 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਮੁਖੀ ਮੁਕੇਰੀਆਂ ਕਰਨੈਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਲਜੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਨੌਸ਼ਹਿਰਾ ਪੱਤਣ ਪੁਲ 'ਤੇ ਨਾਕਾਬੰਦੀ ਦੌਰਾਨ ਇਕ ਬਜਾਜ ਚੇਤਕ ਸਕੂਟਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਸਕੂਟਰ ਦੇ ਅੱਗੇ ਰੱਖੀ ਸੇਬਾਂ ਦੀ ਬੋਰੀ ਵਿਚੋਂ 30,000 ਐੱਮ. ਐੱਲ. ਸ਼ਰਾਬ ਬਰਾਮਦ ਹੋਈ। ਪੁਲਸ ਨੇ ਸਕੂਟਰ ਚਾਲਕ ਤਰਨ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਘਸੀਟਪੁਰ ਨੂੰ ਆਬਕਾਰੀ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਏ. ਐੱਸ. ਆਈ. ਸਰਬਜੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਤਲਵੰਡੀ ਕਲਾਂ ਕੋਲ ਗਸ਼ਤ ਦੌਰਾਨ ਇਕ ਔਰਤ ਕਿਰਨ ਪਤਨੀ ਪਰਮਜੀਤ ਵਾਸੀ ਘਸੀਟਪੁਰ ਕੋਲੋਂ ਇਕ ਪਲਾਸਟਿਕ ਦੀ ਕੇਨੀ 'ਚ ਲਿਜਾਈ ਜਾ ਰਹੀ 6,750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਦੋਵੇਂ ਦੋਸ਼ੀਆਂ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ, (ਆਨੰਦ, ਰਾਜਪੂਤ)-ਜ਼ਿਲਾ ਪੁਲਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਹਰਿਆਣਾ ਪੁਲਸ ਵੱਲੋਂ ਇਕ ਵਿਅਕਤੀ ਨੂੰ 5 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਦਿਲਬਾਗ ਸਿੰਘ ਥਾਣਾ ਮੁਖੀ ਹਰਿਆਣਾ ਨੇ ਦੱਸਿਆ ਕਿ ਅੱਜ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਦੀ ਅਗਵਾਈ 'ਚ ਪੁਲਸ ਕਰਮਚਾਰੀਆਂ ਨੇ ਸੀਕਰੀ ਰੋਡ 'ਤੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਦੀਪ ਸਿੰਘ ਪੁੱਤਰ ਹਰਬੰਸ ਲਾਲ ਵਾਸੀ ਹੀਰਾ ਕਾਲੋਨੀ ਨੂੰ ਉਸ ਦੇ ਪਲਾਟ 'ਚ ਬਣੀ ਸ਼ੈੱਡ ਵਿਚ ਰੱਖੀਆਂ 5 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਪੁਲਸ ਨੇ ਧਾਰਾ 61-1-14 ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੀ. ਐੱਸ. ਐੱਨ. ਐੱਲ. ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਰੋਸ ਪ੍ਰਦਰਸ਼ਨ
NEXT STORY