ਚੰਡੀਗੜ੍ਹ : ਪੰਜਾਬ 'ਚ ਐਤਵਾਰ ਨੂੰ ਮੌਸਮ ਨੂੰ ਲੈ ਕੇ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ 'ਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜ੍ਹੇਮਾਰੀ ਅਤੇ ਮੀਂਹ ਪੈਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, 2 ਟੋਲ ਪਲਾਜ਼ੇ ਹੋਣ ਜਾ ਰਹੇ ਬੰਦ
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਜਾ ਸਕਦਾ ਹੈ ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵੱਧ ਜਾਵੇਗਾ। ਮਾਰਚ ਦੇ ਆਖ਼ਰੀ ਦਿਨਾਂ ‘ਚ ਪੰਜਾਬ ਤੇ ਹਰਿਆਣਾ ‘ਚ ਮੌਸਮ ਨੇ ਕਰਵਟ ਲੈ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਮੰਡੀਆਂ ਨੂੰ FCI ਨੇ ਜਾਰੀ ਕੀਤੇ ਨਿਰਦੇਸ਼, 1 ਅਪ੍ਰੈਲ ਤੋਂ ਸ਼ੁਰੂ ਹੋਣੀ ਹੈ ਕਣਕ ਦੀ ਸਰਕਾਰੀ ਖ਼ਰੀਦ
ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜ੍ਹੇ ਵੀ ਪਏ। ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਹਾਈਕਮਾਨ ਦਾ ਸੁਨੇਹਾ : ਪੰਜਾਬ ਤੋਂ ਦਿੱਲੀ ਦੇ ਰਾਹ ਤੱਕ ਲਾਈਵ ਹੋ ਕੇ ਜਨਤਾ ਨਾਲ ਜੁੜਨ ਮੰਤਰੀ ਤੇ ਵਿਧਾਇਕ
NEXT STORY