ਜਲੰਧਰ- ਭਾਰਤ ਮੌਸਮ ਵਿਭਾਗ ਨੇ ਪੰਜਾਬ ਲਈ ਆਉਣ ਵਾਲੇ ਦਿਨਾਂ ਨੂੰ ਲੈ ਕੇ ਦੀ ਮੌਸਮ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ 20 ਜੂਨ ਨੂੰ ਸੂਬੇ 'ਚ ਪੱਛਮੀ ਗੜਬੜ ਸਰਗਰਮ ਹੋਵੇਗੀ। ਇਸ ਕਾਰਨ 18 ਜ਼ਿਲ੍ਹਿਆਂ 'ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਚਮਕਣ-ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਮਾਨਸਾ, ਸੰਗਰੂਰ ਅਤੇ ਮੋਗਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 22 ਅਤੇ 23 ਜੂਨ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ 'ਚ ਫਿਰ ਹਨੇਰੀ-ਤੂਫਾਨ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਪੈ ਸਕਦੀ ਹੈ। 24 ਜੂਨ ਤੱਕ ਸੂਬੇ ਭਰ 'ਚ ਮੌਸਮ ਸਾਫ਼ ਹੋ ਜਾਵੇਗਾ ਅਤੇ ਕਿਤੇ ਵੀ ਕੋਈ ਚੇਤਾਵਨੀ ਨਹੀਂ ਰਹੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ
ਦੱਸ ਦੇਈਏ ਕਿ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
NEXT STORY