ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸੀਤ ਲਹਿਰ ਦਾ ਪ੍ਰਭਾਵ ਵੀ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਵਧੇਰੇ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 26 ਤਾਰੀਖ਼ ਤੱਕ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ 'ਚ ਵੇਰੀ ਡੈਂਸ ਫੋਗ ਦੇ ਹਾਲਾਤ ਵੇਖਣ ਨੂੰ ਮਿਲਣਗੇ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਸੰਤਰੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਅੱਜ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ

ਇਥੇ ਇਹ ਦੱਸਣਯੋਗ ਹੈਰ ਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧਿਆ, ਜੋਕਿ ਆਮ ਨਾਲੋਂ 4.6 ਡਿਗਰੀ ਵੱਧ ਹੈ। ਗੁਰਦਾਸਪੁਰ ਸਭ ਤੋਂ ਠੰਡਾ ਜ਼ਿਲ੍ਹਾ ਸੀ, ਜਿੱਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਸੀ। ਲੁਧਿਆਣਾ 'ਚ ਠੰਡਾ ਦਿਨ ਦਰਜ ਕੀਤਾ ਗਿਆ ਜਦਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਪਈ। ਅਗਲੇ ਦਿਨਾਂ 'ਚ ਦਿਨ ਦਾ ਤਾਪਮਾਨ ਘੱਟ ਰਹੇਗਾ ਅਤੇ ਸਵੇਰ-ਸ਼ਾਮ ਕੋਹਰਾ ਛਾਇਆ ਰਹੇਗਾ। ਪੰਜਾਬ ਵਿਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ। ਪੈ ਸੰਘਣੀ ਧੁੰਦ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ ਘਟਦੀ ਨਜ਼ਰ ਆ ਹੀ ਹੈ, ਜਿਸ ਕਰਕੇ ਕੰਮਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ ਪਰਿਵਾਰ, ਕਿਹਾ...
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 22 ਅਤੇ 23 ਤਾਰੀਖ਼ ਨੂੰ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਮੋਗਾ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 25, 25 ਅਤੇ 26 ਤਾਰੀਖ਼ ਨੂੰ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਯੈਲੋ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ, ਉਥੇ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਰਹੇਗਾ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ। ਵਾਹਨਾਂ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: PGI ਦੀ ਰਿਪੋਰਟ ’ਚ ਹੈਰਾਨੀਜਨਕ ਖ਼ੁਲਾਸਾ! ਔਰਤਾਂ ਤੇ ਪੁਰਸ਼ਾਂ 'ਚ ਵਧਿਆ ਇਸ ਭਿਆਨਕ ਬੀਮਾਰੀ ਦਾ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ 'ਤੇ ਸਪੀਕਰ ਵੱਲੋਂ ਵਧਾਈ
NEXT STORY