ਚੰਡੀਗੜ੍ਹ/ਉੱਤਰਾਖੰਡ : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਹੁਣ ਉੱਤਰਾਖੰਡ ਪੁਲਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਪੁਲਸ ਵੱਲੋਂ ਸਰਹੱਦੀ ਜ਼ਿਲ੍ਹਿਆਂ 'ਚ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ। ਦਰਅਸਲ ਅੰਮ੍ਰਿਤਪਾਲ ਦੇ ਪੰਜਾਬ 'ਚੋਂ ਭੱਜਣ ਤੋਂ ਬਾਅਦ ਉੱਤਰਾਖੰਡ 'ਚ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਦੇਹਰਾਦੂਨ, ਹਰਿਦੁਆਰ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ HIV ਦੇ 10 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਪਹਿਲੇ ਨੰਬਰ 'ਤੇ
ਊਧਮ ਸਿੰਘ ਨਗਰ 'ਚ ਅੰਮ੍ਰਿਤਪਾਲ ਦੇ ਪੋਸਟਰ ਲਾਏ ਗਏ ਹਨ। ਇਸ ਬਾਰੇ ਸੂਬੇ ਦੇ ਡੀ. ਜੀ. ਪੀ. ਅਸ਼ੋਕ ਕੁਮਾਰ ਨੇ ਕਿਹਾ ਕਿ ਅਜੇ ਪੰਜਾਬ ਪੁਲਸ ਤੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਸ ਸਰਹੱਦੀ ਜ਼ਿਲ੍ਹਿਆਂ ਦੇ ਨਾਲ ਹੀ ਅਜਿਹੀਆਂ ਥਾਵਾਂ 'ਤੇ ਨਜ਼ਰ ਰੱਖ ਰਹੀ ਹੈ, ਜਿੱਥੇ ਅੰਮ੍ਰਿਤਪਾਲ ਦੇ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਸ ਵੱਲੋਂ ਉਸ ਦੇ ਕਈ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਫ਼ਰਾਰ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ, ਗ੍ਰਿਫ਼ਤਾਰ ਕੀਤੇ 177 ਵਿਅਕਤੀਆਂ ਬਾਰੇ ਲਿਆ ਜਾ ਸਕਦੈ ਇਹ ਫ਼ੈਸਲਾ
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਅਜਨਾਲਾ ਪੁਲਸ ਥਾਣੇ 'ਤੇ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਦੇ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦਾ ਪਤਾ ਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਅਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਰੋਜ਼ਪੁਰ 'ਚ ਦਰਦਨਾਕ ਹਾਦਸੇ ਦੌਰਾਨ 3 ਅਧਿਆਪਕਾਂ ਤੇ ਡਰਾਈਵਰ ਦੀ ਮੌਤ, ਦਹਿਲਾ ਦੇਣ ਵਾਲਾ ਸੀ ਮੰਜ਼ਰ
NEXT STORY