ਜਲੰਧਰ : ਦਸੰਬਰ ਮਹੀਨੇ ਦੀ ਸ਼ੁਰੂਆਤ ਭਾਵੇਂ ਠੰਡ ਘੱਟ ਰਹੀ ਹੈ ਪਰ ਮਹੀਨੇ ਦੇ ਅੰਤ ਵਿਚ ਸ਼ੀਤ ਲਹਿਰ ਨੇ ਜ਼ੋਰ ਫੜ ਲਿਆ ਹੈ ਜਿਸ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਵਿਚ ਧੁੰਦ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ। ਸ਼ੁੱਕਰਵਾਰ ਸਵੇਰੇ ਵੀ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਜੋ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਮਾਹਿਰਾਂ ਨੇ ਸੰਘਣੀ ਧੁੰਦ ਕਾਰਣ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਡਿਪੂ ਹੋਲਡਰਾਂ ਬਾਰੇ ਆਈ ਵੱਡੀ ਖ਼ਬਰ, ਨਵੇਂ ਸਾਲ ਮੌਕੇ ਇਹ ਵੱਡਾ ਕਦਮ ਚੁੱਕਣ ਦਾ ਐਲਾਨ
ਮੌਸਮ ਵਿਭਾਗ ਨੇ ਜਿੱਥੇ ਪੰਜਾਬ ਵਿਚ ਵੀ ਸ਼ੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 16 ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਬੇਹੱਦ ਸੰਘਣੀ ਧੁੰਦ ਨਾਲ ਪ੍ਰਭਾਵਿਤ ਹੋਣਗੇ। 30 ਅਤੇ 31 ਦਸੰਬਰ ਲਈ ਆਰੇਂਜ ਅਲਰਟ ਅਤੇ 1 ਜਨਵਰੀ 2024 ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਫਿਲਹਾਲ ਧੁੰਦ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਇਹ ਵੀ ਆਖਿਆ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ ਵਿਚ ਜਿੱਥੇ ਪਹਾੜੀ ਇਲਾਕਿਆਂ ਵਿਚ ਸਨੋਅ ਪੈਣ ਦੀ ਸੰਭਾਵਨਾ ਹੈ, ਉਥੇ ਹੀ ਮੈਦਾਨੀ ਇਲਾਕਿਆਂ ਵਿਚ ਕਿਤੇ ਕਿਤੇ ਬੂੰਦਾਬਾਂਦੀ ਹੋ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਹੋਰ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸ਼ਰਮਨਾਕ ਘਟਨਾ, ਗੁਆਂਢ ’ਚ ਰਹਿੰਦੀ ਧੀਆਂ ਵਰਗੀ ਕੁੜੀ ’ਤੇ ਡੋਲ ਗਿਆ ਦਿਲ, ਫਿਰ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏ. ਸੀ. ਫਿੱਟ ਕਰਦੇ ਸਮੇਂ ਛੱਤ ਤੋਂ ਡਿੱਗਿਆ ਨੌਜਵਾਨ, ਮੌਤ
NEXT STORY