ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲ ਰਿਹਾ ਹੈ। 25 ਨਵੰਬਰ ਦੀ ਰਾਤ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਮੀਂਹ ਪੈਣ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਵੱਲੋਂ Highway ਖ਼ਾਲੀ ਕਰਨ ਦਾ ਐਲਾਨ, CM ਮਾਨ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਹਨ੍ਹੇਰੀ ਵੀ ਚੱਲ ਸਕਦੀ ਹੈ। ਮੀਂਹ ਅਤੇ ਬੱਦਲਵਾਈ ਕਾਰਨ ਠੰਡ ਵੱਧ ਜਾਵੇਗੀ ਅਤੇ ਮੀਂਹ ਤੋਂ ਬਾਅਦ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਟਰੱਕ ਨੂੰ ਪੈਂਚਰ ਲਾਉਦੇਂ ਸਮੇਂ 21 ਸਾਲਾ ਮੁੰਡੇ ਦੀ ਮੌਤ, ਟੈਂਕੀ ਫਟਣ ਕਾਰਨ ਵਾਪਰਿਆ ਹਾਦਸਾ
ਇਹ ਵੀ ਦੱਸਿਆ ਜਾ ਰਿਹਾ ਹੈ ਕਿ 28 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਹਾਲਾਂਕਿ ਬੀਤੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਦੇ ਬਾਵਜੂਦ ਰਾਤ ਦੇ ਤਾਪਮਾਨ 'ਚ 3.2 ਡਿਗਰੀ ਸੈਲਸੀਅਸ ਦੀ ਕਮੀ ਦੇਖਣ ਨੂੰ ਮਿਲਿ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 'ਚ 1.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਏ. ਕਿਊ. ਆਈ. ਦੇ ਪੱਧਰ 'ਚ ਗਿਰਾਵਟ ਆਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦਾਈ ਖ਼ਬਰ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY