ਜਲੰਧਰ (ਪੁਨੀਤ)- ਭਿਆਨਕ ਗਰਮੀ ਦੀ ਮਾਰ ਝੱਲ ਰਹੇ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਬੁੱਧਵਾਰ ਸ਼ਾਮ ਨੂੰ ਪਏ ਮੀਂਹ ਕਾਰਨ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਗਰਮੀ ਤੋਂ ਰਾਹਤ ਦਾ ਦੌਰ ਅੱਗੇ ਵੀ ਜਾਰੀ ਰਹੇਗਾ, ਕਿਉਂਕਿ 3-4 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਤੂਫਾਨ, ਮੀਂਹ ਤੇ ਬਿਜਲੀ ਲਿਸ਼ਕਣ ਦੇ ਸੰਕੇਤ ਹਨ।
ਇਹ ਖ਼ਬਰ ਵੀ ਪੜ੍ਹੋ - ਮਾਪੇ ਕਰ ਰਹੇ ਸੀ ਪੁੱਤ ਦੇ ਵਿਆਹ ਦੀ ਤਿਆਰੀ! ਇੱਧਰੋਂ ਨੌਜਵਾਨ ਨਾਲ ਵਾਪਰ ਗਿਆ ਭਾਣਾ
1-2 ਦਿਨ ਪਹਿਲਾਂ ਪੰਜਾਬ ਦੇ ਕੁਝ ਜ਼ਿਲਿਆਂ ’ਚ ਮੀਂਹ ਪਿਆ ਸੀ, ਜਿਸ ਕਾਰਨ ਚੰਗੀ ਬਾਰਸ਼ ਹੋਣ ਦੀ ਉਮੀਦ ਸੀ। ਇਸੇ ਸਿਲਸਿਲੇ ’ਚ ਅੱਜ ਸਵੇਰੇ ਵੱਖ-ਵੱਖ ਸੂਬਿਆਂ ’ਚ ਬੱਦਲ ਛਾ ਗਏ ਸਨ। ਸ਼ਾਮ 6-7 ਵਜੇ ਤੋਂ ਬਾਅਦ ਪੰਜਾਬ, ਹਿਮਾਚਲ, ਹਰਿਆਣਾ, ਨਵੀਂ ਦਿੱਲੀ ਸਮੇਤ ਕਈ ਥਾਵਾਂ ’ਤੇ ਤੇਜ਼ ਮੀਂਹ ਪਿਆ। ਇਸ ਤੋਂ ਪਹਿਲਾਂ ਤੇਜ਼ ਹਨੇਰੀ ਤੇ ਮੀਂਹ ਨਾਲ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਲੋਕਾਂ ਨੂੰ ਭਿਆਨਕ ਦੀ ਗਰਮੀ ਤੋਂ ਰਾਹਤ ਮਿਲੀ। ਇਸ ਸਿਲਸਿਲੇ ’ਚ ਸ਼ਿਮਲਾ ਦੇ ਰਿਜ ਗਰਾਊਂਡ ’ਚ ਸੈਲਾਨੀਆਂ ਨੇ ਮੌਸਮ ਦਾ ਆਨੰਦ ਮਾਣਿਆ। ਉੱਥੇ ਹੀ ਮਥੁਰਾ ’ਚ ਵੀ ਲੋਕ ਮੀਂਹ ਦਾ ਆਨੰਦ ਲੈਂਦੇ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - ਚੋਣ ਹਾਰਨ ਮਗਰੋਂ Live ਆ ਗਏ ਰਵਨੀਤ ਸਿੰਘ ਬਿੱਟੂ, ਪਿੰਡਾਂ ਵਾਲਿਆਂ ਨੂੰ ਮਾਰੇ ਮਿਹਣੇ
45.4 ਡਿਗਰੀ ਨਾਲ ਪਠਾਨਕੋਟ ਰਿਹਾ ਸਭ ਤੋਂ ਗਰਮ
ਪੰਜਾਬ ’ਚ ਅੱਜ ਸਵੇਰ ਤੋਂ ਕੜਕਦੀ ਧੁੱਪ ਤੋਂ ਰਾਹਤ ਮਿਲੀ, ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਅੱਜ 45.4 ਡਿਗਰੀ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਅਨੰਦਪੁਰ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਪੇ ਕਰ ਰਹੇ ਸੀ ਪੁੱਤ ਦੇ ਵਿਆਹ ਦੀ ਤਿਆਰੀ! ਇੱਧਰੋਂ ਨੌਜਵਾਨ ਨਾਲ ਵਾਪਰ ਗਿਆ ਭਾਣਾ
NEXT STORY